ਭਵਾਨੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ
ਭਵਾਨੀਗੜ੍ਹ–(ਬਲਵਿੰਦਰ ਬਾਲੀ ) ਅਕਾਲੀ ਆਗੂ ਜੰਮੂ ਰਾਮ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਿਲ ਭਵਾਨੀਗੜ੍ਹ ਵਿੱਚ ਸਿਆਸੀ ਹਲਚਲ ਦੌਰਾਨ ਅੱਜ ਉਸ ਵੇਲੇ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ,ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਜੰਮੂ ਰਾਮ ਨੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਇਹ ਜੁਆਨਿੰਗ ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕਰਵਾਈ ਗਈ, ਜਿਨ੍ਹਾਂ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ,ਪਾਰਦਰਸ਼ੀ ਨੀਤੀਆਂ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਨੇ ਆਮ ਲੋਕਾਂ ਦੇ ਦਿਲ ਜਿੱਤੇ ਹਨ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਜੰਮੂ ਰਾਮ ਨੇ ਇਸ ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਬਿਨਾਂ ਕਿਸੇ ਲੋਭ-ਲਾਲਚ ਦੇ ਮਨੁੱਖਤਾ ਅਤੇ ਇਲਾਕਾ ਵਿਕਾਸ ਪ੍ਰਤੀ ਸਮਰਪਣ ਦੀ ਭਾਵਨਾ ਨਾਲ ‘ਆਪ’ ਵਿੱਚ ਸ਼ਾਮਿਲ ਹੋਏ ਹਨ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਮਾਜਕ ਸ਼ਖਸੀਅਤਾਂ ਅਤੇ ਨੌਜਵਾਨ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।



