ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਹਰਿਆਣਾ ਵਿਧਾਨ ਸਭਾ ਦੇ ਬਾਹਰ ਘੇਰਨ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਸਣੇ ਸ਼੍ਰੋਮਣੀ ਅਕਾਲੀ ਦਲ ਨੌਂ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲੋਂ ਭੇਜੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ।
ਚੰਡੀਗੜ੍ਹ: ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਹਰਿਆਣਾ ਵਿਧਾਨ ਸਭਾ ਦੇ ਬਾਹਰ ਘੇਰਨ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਸਣੇ ਸ਼੍ਰੋਮਣੀ ਅਕਾਲੀ ਦਲ ਨੌਂ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲੋਂ ਭੇਜੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ।
ਦਰਅਸਲ, 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ ‘ਚ ਅਕਾਲੀ ਦਲ ਨੇ ਘੇਰਿਆ ਸੀ। ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ ‘ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟੜ ਖਿਲਾਫ ਨਾਅਰੇਬਾਜ਼ੀ ਕੀਤੀ ਸੀ।