ਸੰਗਰੂਰ 19 ਮਾਰਚ (ਸਵਰਨ ਜਲਾਣ)
21 ਮਾਰਚ ਨੂੰ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਦੀਆਂ ਤਿਆਰੀਆਂ ਵੱਡੀ ਪੱਧਰ ਉੱਤੇ ਚਲ ਰਹੀਆਂ ਹਨ। ਹੁਣ ਪਾਰਟੀ ਨੇ ‘ਆਪ’ ਦੇ ਕਨਵੀਨਰ ਅਤੇ ਮਹਾਸੰਮੇਲਨ ਦੇ ਮੁੱਖ ਬੁਲਾਰੇ ਅਰਵਿੰਦ ਕੇਜਰੀਵਾਲ ਦੇ ਆਉਣ ਦੇ ਸਮੇਂ ਦਾ ਐਲਾਨ ਕਰ ਦਿੱਤਾ।
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਜਿਲ੍ਹਾਂ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ 21 ਮਾਰਚ ਨੂੰ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਬਾਘਾ ਪੁਰਾਣਾ ਪਹੁੰਚਣਗੇ ਅਤੇ ਮਹਾਸੰਮੇਲਨ ਰਾਹੀਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨਗੇ ਅਤੇ ਕਿਸਾਨਾਂ ਦੀ ਆਵਾਜ਼ ਪੂਰੇ ਦੇਸ਼ ਭਰ ਵਿੱਚ ਬੁਲੰਦ ਕਰਨਗੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਹੋਰ ਕਈ ਵਿਰੋਧੀ ਤਾਕਤਾਂ ਵੱਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਕਿਸਾਨ ਮਹਾਸੰਮੇਲਨ ਦਾ ਆਯੋਜਨ ਕਰ ਰਹੀ ਹੈ ਤਾਂ ਕਿ ਅੰਦੋਲਨ ਨੂੰ ਮਜ਼ਬੂਤ ਬਣਾਇਆ ਜਾ ਸਕੇ ਅਤੇ ਕਿਸਾਨਾਂ ਦੀ ਆਵਾਜ਼ ਕੇਂਦਰ ਦੀ ਸੱਤਾ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 21 ਮਾਰਚ ਨੂੰ ਆਪਣੇ ਪਰਿਵਾਰ ਨਾਲ ਬਾਘਾ ਪੁਰਾਣਾ ਪਹੁੰਚਣ ਅਤੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਕੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ।
ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਨੇ ਜੰਗਲ ਵਿੱਚ ਜਨਵਰਾਂ ਨਾਲ ਲੜਕੇ ਜ਼ਮੀਨ ਨੂੰ ਉਪਜਾਊ ਬਣਾਇਆ ਤਾਂ ਕਿ ਇਸ ਦੇਸ਼ ਦੇ ਲੋਕਾਂ ਦਾ ਪੇਟ ਭਰਿਆ ਜਾ ਸਕੇ। ਸਾਡੇ ਦੇਸ਼ ਦੇ ਕਿਸਾਨਾਂ ਨੇ ਖੁਦ ਨੂੰ ਭੁੱਖਾ ਰੱਖਕੇ ਦੇਸ਼ ਨੂੰ ਭੋਜਨ ਖਵਾਇਆ। ਹੁਣ ਉਸੇ ਕਿਸਾਨ ਨੂੰ ਮੋਦੀ ਸਰਕਾਰ ਨੇ ਧੋਖਾ ਦਿੱਤਾ ਹੈ। ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਤੋਂ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਚਾਲ ਚਲੀ ਜਾ ਰਹੀ ਹੈ। ਪ੍ਰੰਤੂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਸੜਕ ਤੋਂ ਲੈ ਕੇ ਸੰਸਦ ਤੱਕ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਕੜਾਕੇ ਦੀ ਠੰਢ ਵਿੱਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੇਵਾਦਾਰ ਬਣਕੇ ਕਿਸਾਨਾਂ ਦੀ ਸੇਵਾ ਕੀਤੀ।