ਦਿੱਲੀ ( ਸਵਰਨ ਜਲਾਣ)
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸ੍ਰੀ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਦਾ ਪਿਛਲੇ ਦਿਨੀਂ ਕਰੋਨਾ ਟੈਸਟ ਪੋਜ਼ੀਟਿਵ ਆਇਆ ਸੀ। ਜਿਸ ਕਾਰਨ ਉਹ ਇਲਾਜ ਅਧੀਨ ਹਨ ਤੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਸਿਹਤ ਨੂੰ ਕੋਈ ਗੰਭੀਰ ਹਰਜਾ ਨਹੀਂ ਹੋਇਆ ਤੇ ਕਿਸੇ ਪੱਖੋਂ ਵੀ ਫ਼ਿਕਰਮੰਦੀ ਦੀ ਹਾਲਤ ਨਹੀਂ ਹੈ। ਇਲਾਜ ਕਰ ਰਹੇ ਡਾਕਟਰਾਂ ਅਨੁਸਾਰ ਉਹ ਛੇਤੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਜਾਣਗੇ। ਅਸੀਂ ਜਲਦੀ ਹੀ ਉਨ੍ਹਾਂ ਨੂੰ ਮੁੜ ਸੰਘਰਸ਼ ਦੀਆਂ ਦੀ ਅਗਵਾਈ ਕਰਦਿਆਂ ਦੇਖਾਂਗੇ।