ਚੰਡੀਗੜ੍ਹ : -(ਪਰਮਜੀਤ ਪੰਮਾ/ਕੂਨਾਲ ਤੇਜੀ/ਜਸਕੀਰਤ ਰਾਜਾ)ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਲਾਪਤਾ ਹੋਣ ਦਾ ਮੁੱਦਾ ਲਗਾਤਾਰ ਗਰਮਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੂੰ ਇਸ ਮਾਮਲੇ ਵਿਚ ਸਪਸ਼ਟੀਕਰਨ ਦੇਣ ਲਈ ਅੱਗੇ ਆਉਣਾ ਪਏਗਾ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਮਾਮਲੇ ਦੀ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸੰਸਦ ਮੈਂਬਰ ਕਿਰਨ ਖੇਰ ਬਿਮਾਰ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਉਸ ਦਾ ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।