(ਪਰਮਿੰਦਰ ਪਤਰਕਾਰ )ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਪਿੰਡ ਬੜਵਾ ਵਿਖੇ ਨੌਜਵਾਨਾਂ ਦੇ ਉੱਜਵਲ ਭਵਿੱਖ ਵਾਸਤੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਲਈ ਨੀਂਹ ਪੱਥਰ ਰੱਖਿਆ ਗਿਆ। ਜਿੱਥੇ ਕਿ ਇਹ ਖੇਡ ਮੈਦਾਨ ਅੱਜ ਦੀ ਨੌਜਵਾਨ ਵਰਗ ਨੂੰ ਨਸ਼ੇ ਜਿਹੀ ਭੈੜੀ ਅਲਾਮਤ ਤੋਂ ਦੂਰ ਰੱਖਣ ’ਚ ਸਹਾਈ ਬਣੇਗਾ, ਉਥੇ ਹੀ ਉਨ੍ਹਾਂ ਦੇ ਇਕ ਨਵੇਂ ਨਵੇਕਲੇ ਉੱਜਵਲ ਭਵਿੱਖ ਦੀ ਸਿਰਜਣਾ ਵੀ ਕਰੇਗਾ। ਸੂਬਾ ਸਰਕਾਰ ਵੱਲੋਂ ਹਲਕੇ ਦੇ ਚੌਂਪੱਖੀ ਵਿਕਾਸ ਵਾਸਤੇ ਹਰੇਕ ਪਿੰਡ ਵਿਚ ਪਾਰਕਾਂ, ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ, ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਦਿਆਂ ਉਨ੍ਹਾਂ ਵਿਚ ਵੀ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ ।