(ਪਰਮਿੰਦਰ)ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਅੱਜ ਸਥਾਨਕ ਸਨੇਹੀ ਮੰਦਿਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰ ਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਆਬਾਦੀ ਨੂੰ ਇਸ ਮੁਹਿੰਮ ਹੇਠ ਲਿਆਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਜ਼ਿਲ੍ਹੇ ਭਰ ਵਿੱਚ 53 ਥਾਵਾਂ (47 ਸਰਕਾਰੀ ਅਤੇ 6 ਪ੍ਰਾਈਵੇਟ) ਉੱਤੇ ਸਰਗਰਮੀ ਨਾਲ ਟੀਕਾਕਰਨ ਕੀਤਾ ਜਾ ਰਿਹਾ ਹੈ, ਲੋਕ ਕਿਸੇ ਵੀ ਪਛਾਣ ਪੱਤਰ ਰਾਹੀਂ ਮੌਕੇ ਉੱਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜੋ ਕਿਸੇ ਵੀ ਯੋਗ ਵਿਅਕਤੀ ਲਈ ਟੀਕਾ ਲਾਉਣ ਲਈ ਇਹ ਇਕ ਉੱਚਿਤ ਦਸਤਾਵੇਜ਼ ਮੰਨਿਆ ਜਾਵੇਗਾ। ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਮੌਕੇ ਉੱਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। https://www.cowin.gov.in ਰਾਹੀਂ ਸਵੈ ਰਜਿਸਟ੍ਰੇਸਨ ਕਰ, ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।