(ਪਰਮਿੰਦਰ)ਹਲਕਾ ਨਵਾਂਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਰੇਲਵੇ ਰੋਡ, ਨਵਾਂਸ਼ਹਿਰ ਵਾਲੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਮੌਕੇ ਤੇ ਮੌਜੂਦਾ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਸ ਦੇ ਸਾਰੇ ਨਿਰਮਾਣ ਵਿਚ ਉੱਚ ਮਿਆਰੀ ਮਟੀਰੀਅਲ ਹੀ ਵਰਤਿਆ ਜਾਵੇ। ਆਪਣੇ ਕਾਰਜਕਾਲ ਦੇ ਸਮੇਂ ਵਿੱਚ ਆਪ ਸਭ ਦੇ ਪਿਆਰ, ਸਾਥ ‘ਤੇ ਆਸ਼ੀਰਵਾਦ ਸਦਕਾ ਹਲਕਾ ਨਵਾਂਸ਼ਹਿਰ ਦੀਆਂ ਤਕਰੀਬਨ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ, ਤੇ ਇਸੇ ਤਰਾਂ ਇਲਾਕੇ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।