(ਪਰਮਿੰਦਰ)ਹਲਕੇ ਦੇ ਲਗਭਗ ਸਾਰੇ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿਚ ਤਬਦੀਲ ਕਿਤੇ ਜਾ ਰਹੇ ਹਨ, ਜਿਸ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਰਗਾਪੁਰ ਦੀ ਨਵੀਂ ਬਣੀ ਬਿਲਡਿੰਗ ਨੂੰ ਵੀ ਲੋਕ ਅਰਪਣ ਕੀਤਾ ਗਿਆ। ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੇ ਤਰੀਕੇ ਨਾਲ ਬਦਲ ਚੁੱਕੀ ਹੈ ਅਤੇ ਇਸ ਦਾ ਸਿਹਰਾ ਸੂਬਾ ਸਰਕਾਰ ਨੂੰ ਜਾਂਦਾ ਹੈ। ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਬਹੁਤ ਸਾਰੇ ਅਧਿਆਪਕਾਂ ਦੀ ਭਰਤੀ ਕੀਤੀ ਹੈ। ਮੌਜੂਦਾ ਸਮੇਂ ਨੂੰ ਦੇਖਦਿਆਂ ਸਕੂਲਾਂ ਵਿਚ ਬੱਚਿਆਂ ਨੂੰ ਆਨਲਾਈਨ ਸਿੱਖਿਆ ਨਾਲ ਜੋੜਨ ਲਈ ਪ੍ਰਾਜੈਕਟਰ ਅਤੇ ਸਮਾਰਟ ਫੋਨ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ ਅਤੇ ਸਿੱਖਿਆ ਦਾ ਮਿਆਰ ਪੱਧਰ ਉੱਚਾ ਚੁੱਕਿਆ ਜਾ ਸਕੇ। ਇਸ ਸਕੂਲ ਨੂੰ ਸਮਾਰਟ ਬਣਾਉਣ ਉਪਰੰਤ, ਸਾਰੇ ਸਕੂਲ ਦੀ ਦਿੱਖ ਹੀ ਬਦਲ ਚੁੱਕੀ ਹੈ।