(ਪਰਮਿੰਦਰ ਉੱਚੀ ਪਲੀ)ਅੱਜ ਨਵਾਂਸ਼ਹਿਰ ਅਤੇ ਰਾਹੋਂ ਦਾਣਾ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਤੈਅ ਸਮੇਂ ਵਿਚ ਯਕੀਨੀ ਬਣਾਈ ਜਾਵੇਗੀ। ਮੇਰੀ ਕਿਸਾਨਾਂ ਨੂੰ ਅਪੀਲ ਹੈ ਕਿ ਤੁਸੀ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਓ। ਜ਼ਿਲੇ ਵਿਚ ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ 53 ਖ਼ਰੀਦ ਕੇਂਦਰਾਂ ’ਤੇ ਸਾਰੇ ਖ਼ਰੀਦ ਪ੍ਰਬੰਧ ਅਤੇ ਕੋਵਿਡ ਉਪਾਅ ਯਕੀਨੀ ਬਣਾਏ ਗਏ ਹਨ।