ਰੇਲ ਦੀ ਲਪੇਟ ਵਿੱਚ ਆਉਣ ਕਾਰਨ ਕਿਸਾਨ ਦੀ ਮੌਤ

ਦਿੱਲੀ 15 ਅਪ੍ਰੈਲ ਸਵਰਨ ਜਲਾਣ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਲੱਡੀ ਦੇ ਇੱਕ ਕਿਸਾਨ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਪਿੰਡ ਲੱਡੀ ਦੀ ਬਹਾਦਰਗੜ੍ਹ ਰੇਲਵੇ ਸਟੇਸ਼ਨ ਉੱਪਰ ਅੱਜ ਦੁਪਹਿਰ ਤਕਰੀਬਨ 2:30 ਵਜੇ ਰੇਲ ਵਿੱਚ ਚੜਨ ਲੱਗਿਆ ਸੀ ਕਿ ਅਚਾਨਕ ਰੇਲ ਚੱਲਣ ਕਾਰਨ ਗੁਰਲਾਲ ਸਿੰਘ ਦਾ ਪੈਰ ਫ਼ਿਸਲ ਗਿਆ ਅਤੇ ਉਹ ਰੇਲ ਦੀ ਲਪੇਟ ਵਿੱਚ ਆ ਗਿਆ। ਜਿਸਦੀ ਮੌਕੇ ਤੇ ਹੀ ਮੌਤ ਹੋ ਗਈ।

ਕਿਸਾਨ ਆਗੂ ਜਗਤਾਰ ਸਿੰਘ ਲੱਡੀ ਨੇ ਫੋਨ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਲਾਲ ਸਿੰਘ ਤਕਰੀਬਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਕਿਸਾਨੀ ਸੰਘਰਸ਼ ਵਿੱਚ ਰਹਿ ਰਿਹਾ ਸੀ। ਅੱਜ ਹੀ ਉਹ ਦਿੱਲੀ ਤੋਂ ਪਿੰਡ ਲੱਡੀ ਆਉਣ ਲਈ ਬਹਾਦਰਗੜ੍ਹ ਰੇਲਵੇ ਸਟੇਸ਼ਨ ਤੇ ਰੇਲਵੇ ਰਾਹੀਂ ਪਿੰਡ ਆਉਣ ਲਈ ਪਹੁੰਚਿਆ ਸੀ। ਕੀ ਅਚਾਨਕ ਇਹ ਹਾਦਸਾ ਵਾਪਰਿਆ। ਜਿਸ ਵਿੱਚ ਗੁਰਲਾਲ ਸਿੰਘ ਕਿਸਾਨੀ ਸੰਘਰਸ਼ ਲਈ ਆਪਣੀ ਜਾਨ ਵਾਰ ਗਿਆ।

ਉਨ੍ਹਾਂ ਕਿਹਾ ਕਿ ਅਸੀਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਗੁਰਲਾਲ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਉਨ੍ਹਾਂ ਕਿਹਾ ਕਿ ਬੀਕੇਯੂ ਏਕਤਾ ਉਗਰਾਹਾਂ ਪੰਜਾਬ ਉਹਨਾਂ ਦੇ ਪਰਿਵਾਰ ਨਾਲ ਦੁੱਖ-ਸੁੱਖ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।

Leave a Reply

Your email address will not be published. Required fields are marked *