(ਪਰਮਿੰਦਰ ਨਵਾਂਸ਼ਹਿਰ) ਅੱਜ ਸੜੋਆ ਬਲਾਕ ਦੇ ਪਿੰਡ ਕਰਾਵਰ ਵਿਖੇ 24.50 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨਾਂ ਵਿਚ 18 ਲੱਖ ਰੁਪਏ ਦੀ ਲਾਗਤ ਵਾਲਾ ਕਮਿਊਨਿਟੀ ਹਾਲ, 4.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ 2 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ-ਨਾਲੀਆਂ ਦੇ ਕੰਮ ਸ਼ਾਮਿਲ ਹਨ। ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਕੋਵਿਡ-19 ਮਹਾਮਾਰੀ ਦੇ ਬਾਵਜੂਦ ਇਨਾਂ ਵਿਚ ਖੜੋਤ ਨਹੀਂ ਆਉਣ ਦਿੱਤੀ ਗਈ। ਹਲਕੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਦਿਲ ਖੋਲ ਕੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਬਲਾਚੌਰ ਹਲਕੇ ਵਿਚ ਬਹੁਤ ਸਾਰੇ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਨਾਂ ਨੂੰ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਮੁਕੰਮਲ ਕਰਕੇ ਬਲਾਚੌਰ ਨੂੰ ਇਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ, ਪੰਚਾਇਤ ਸੰਮਤੀ ਸੜੋਆ ਦੇ ਵਾਈਸ ਚੇਅਰਮੈਨ ਸਤੀਸ਼ ਕੁਮਾਰ ਨਈਅਰ, ਬੀ. ਡੀ. ਪੀ. ਓ ਸੜੋਆ ਧਰਮਪਾਲ, ਸਰਪੰਚ ਸੁਰਜੀਤ ਸਿੰਘ, ਸਕੱਤਰ ਸੁਖਦੇਵ ਸਿੰਘ ਤੇ ਰਾਕੇਸ਼ ਕੁਮਾਰ, ਜੇ. ਈ ਜਸਵਿੰਦਰ ਸਿੰਘ, ਕੈਪਟਨ ਅਮਰਜੀਤ ਸਿੰਘ, ਅਨੂ ਵਿਰਦੀ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।