ਭਵਾਨੀਗੜ੍ਹ 19 ਅਪ੍ਰੈਲ ਸਵਰਨ ਜਲਾਣ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਪਿੰਡ ਇਕਾਈ ਬਲਵਾੜ ਕਲਾਂ ਦੇ ਜਨਰਲ ਸੈਕਟਰੀ ਸੁੱਚਾ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ ਜੋ ਬਹੁਤ ਹਿੰਮਤ ਅਤੇ ਇਮਾਨਦਾਰੀ ਨਾਲ ਜਥੇਬੰਦੀ ਵਿੱਚ ਕੰਮ ਕਰਦੇ ਸਨ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਸੰਸਕਾਰ ਮੌਕੇ ਪਿੰਡ ਇਕਾਈ ਦੇ ਪ੍ਰਧਾਨ ਨਾਜਰ ਸਿੰਘ ਇੰਕਾਈ ਦੇ ਆਗੂ ਭੋਲਾ ਗੁਰਧਿਆਨ ਸਿੰਘ ਚਮਕੌਰ ਸਿੰਘ ਰਣਜੀਤ ਸਿੰਘ ਭੀਮ ਸਿੰਘ ਅਤੇ ਬਲਾਕ ਆਗੂ ਹਰਜਿੰਦਰ ਸਿੰਘ, ਘਰਾਚੋਂ, ਹਰਜੀਤ ਸਿੰਘ ਮਹਿਲਾ, ਸਤਵਿੰਦਰ ਸਿੰਘ ਘਰਾਚੋਂ, ਅਤੇ ਪਿੰਡ ਵਾਸੀ ਰਿਸ਼ਤੇਦਾਰ ਹਾਜਰ ਸਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੁੱਚਾ ਸਿੰਘ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਅਤੇ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।