(ਪਰਮਿੰਦਰ ਨਵਾਂਸ਼ਹਿਰ) ਨਵਾਂਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੋ ਕੀ ਜ਼ਿਲੇ ਦੀ ਇਕ ਵੱਕਾਰੀ ਸਿੱਖਿਆ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਥੋਂ ਦੇ ਮਿਹਨਤੀ ਅਧਿਆਪਕਾਂ ਸਦਕਾ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਸਿੱਖਿਆ ਸੰਸਥਾ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਦਾ ਮੇਰਾ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ, ਜਿਸ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਇਸ ਸੰਸਥਾ ਨੂੰ 5 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਮੈਂ ਸਕੂਲ ਦੇ ਨਵੇਂ ਸੈਸ਼ਨ ਲਈ ਸਮੂਹ ਅਧਿਆਪਕਾਂ, ਨਾਨ-ਟੀਚਿੰਗ ਸਟਾਫ, ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ…