(ਪਰਮਿੰਦਰ ਨਵਾਂਸ਼ਹਿਰ)
ਜਨਮ- 21 ਅਪ੍ਰੈਲ 1853 ਈ. ਪਿੰਡ ਕੌਲਗੜ੍ਹ ( ਕਲੌੜ ) ਰਿਆਸਤ ਪਟਿਆਲਾ ( ਜਿਲ੍ਹਾ ਫਤਿਹਗੜ੍ਹ ਸਾਹਿਬ )
—ਆਪ ਜੀ ਸਿੱਖ ਕੌਮ ਦੇ ਉਂਗਲੀਆਂ ਤੇ ਗਿਣੇ ਜਾ ਸਕਣ ਵਾਲੇ ਮਹਾਨ ਵਿਦਵਾਨਾਂ ਵਿਚੋਂ ਇਕ ਸਨ !
–ਇਹ ਓਹੀ ਸਨ ਜਿਨ੍ਹਾਂ ਤੋਂ ਸਾਧੂ ਦਯਾਨੰਦ ਤਿੰਨ ਵਾਰੀ ਹਾਰਿਆ ਸੀ ! ਦਯਾਨੰਦ ਸੁਆਮੀ ਸ਼ਇਦ ਓਹੀ ਨੇ ਜਿੰਨਾ ਦੇ ਨਾਮ ਤੇ DMC ਹਸਪਤਾਲ ਬਣਿਆ ਹੋਇਆ !
–ਗਿਆਨੀ ਜੀ ਦੀ ਲਿਖੀ ਕਿਤਾਬ “ਮੇਰਾ ਤੇ ਸਾਧੂ ਦਯਾਨੰਦ ਦਾ ਸੰਬਾਦ” ਪੜ੍ਹਨਯੋਗ ਹੈ !
ਅਸੀਂ ਇਤਿਹਾਸ ਭੁੱਲਦੇ ਜਾ ਰਹੇ ਆਂ ਸੂਰਮਿਆਂ ਦਾ !!!!!!!!!!!!!!
ਗਿਆਨੀ ਦਿੱਤ ਸਿੰਘ ਜੀ ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ/ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ , ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖਬਾਰ, ਲਾਹੌਰ ਦੇ ਐਡੀਟਰ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ । ਆਪ ਦੁਨੀਆਂ ਦੇ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਬਣੇ। ਸਿੰਘ ਸਭਾ ਲਾਹੌਰ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਮੋਢੀ ਬਣਨ ਦੇ ਨਾਲ-ਨਾਲ ਉਨ੍ਹਾਂ ਆਪਣੀ ਵਿਦਵਤਾ ਦੇ ਬਲਬੂਤੇ ਆਰੀਆ ਸਮਾਜ ਦੇ ਮੁਖੀ ਸਵਾਮੀ ਦਯਾਨੰਦ ਨੂੰ ਲਗਾਤਾਰ ਤਿੰਨ ਧਾਰਮਿਕ ਬਹਿਸਾਂ ਵਿੱਚ ਮਾਤ ਦਿੱਤੀ ਸੀ। ਸਿੱਖੀ ਦੀ ਡਿੱਗ ਰਹੀ ਸਾਖ਼ ਨੂੰ ਮੁੜ ਉੱਚਾ ਚੁੱਕਣ ਦਾ ਯਤਨ ਕਰਨ ਦੇ ਨਾਲ ਹੀ ਗਿਆਨੀ ਦਿੱਤ ਸਿੰਘ ਨੇ ਸਮਾਜ ਵਿੱਚ ਫੈਲੀਆਂ ਅਨੇਕਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਤੋੜ ਯਤਨ ਕੀਤੇ।
ਅੰਧ-ਵਿਸ਼ਵਾਸਾਂ ਦਾ ਵਿਰੋਧ-
ਇਹਨਾਂ ਨੇ ਆਪਣੇ ਹਫ਼ਤਾਵਾਰੀ ਖ਼ਾਲਸਾ ਅਖ਼ਬਾਰ ਲਾਹੌਰ, ਲਿਖਤਾਂ ਅਤੇ ਭਾਸ਼ਣਾਂ ਰਾਹੀਂ ਵਹਿਮਾਂ-ਭਰਮਾਂ,ਫੋਕੇ ਕਰਮਕਾਂਡਾਂ, ਟੂਣੇ-ਟਾਮਣਾਂ, ਮੜੀ-ਮਸਾਣਾਂ, ਨੜੀਮਾਰਾਂ, ਕੁੜੀਮਾਰਾਂ, ਝਾੜ-ਫੂਕ, ਪਖੰਡ ਅਤੇ ਅੰਧ-ਵਿਸ਼ਵਾਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਲਈ ਪ੍ਰੇਰਿਤ ਕੀਤਾ।
ਜਾਤ ਪਾਤ ਦਾ ਵਿਰੋਧ-
ਇਹਨਾਂ ਦਾ ਵਿਚਾਰ ਸੀ ਕਿ ਜਿਸ ਸਮਾਜ ਵਿੱਚ ਰੰਗ, ਨਸਲ, ਜਾਤ-ਪਾਤ, ਪਖੰਡਵਾਦ, ਵਹਿਮ-ਭਰਮ ਅਤੇ ਅੰਧ-ਵਿਸ਼ਵਾਸ ਹੋਣ, ਉਹ ਕਦੇ ਤਰੱਕੀ ਨਹੀਂ ਕਰ ਸਕਦਾ। ਗਿਆਨੀ ਦਿੱਤ ਸਿੰਘ ਜੀ ਨੇ ਸਮਾਜ ਵਿੱਚ ਫੈਲੇ ਅਜਿਹੇ ਅਡੰਬਰਾਂ ਨੂੰ ਬੜੀ ਗੰਭੀਰਤਾ ਨਾਲ ਲਿਆ ਅਤੇ ਕਈ ਸਮਕਾਲੀ ਜਥੇਬੰਦੀਆਂ ਨਾਲ ਟੱਕਰ ਲਈ।
ਦਰਬਾਰ ਸਹਿਬ ਵਿੱਚੋਂ ਮੂਰਤੀਆਂ ਚੁਕਵਾਉਣੀਆਂ –
ਇੱਥੋਂ ਤੱਕ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਗੱਦੀ ਲਾ ਕੇ ਬੈਠਦੇ ਬਾਬਾ ਖੇਮ ਸਿੰਘ ਬੇਦੀ ਦੀ ਗੱਦੀ ਖਿੱਚ ਕੇ ਸੜਕ ’ਤੇ ਸੁੱਟ ਦਿੱਤੀ ਸੀ। ਇਹਨਾਂ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਦਿਊਢੀ ਵਿੱਚ ਸਥਾਪਿਤ ਮੂਰਤੀਆਂ ਹਟਾਉਣ ਦੀ ਪਹਿਲਕਦਮੀ ਪ੍ਰੋ. ਗੁਰਮੁਖ ਸਿੰਘ ਨਾਲ ਮਿਲ ਕੇ ਕੀਤੀ ਸੀ ।
ਗਿਆਨੀ ਦਿੱਤ ਸਿੰਘ ਜਿਹਨਾਂ ਨੇ ਆਪਣੇ ਛੋਟੇ ਜਿਹੇ ਜੀਵਨ ਕਾਲ 1850-1901 ਦੌਰਾਨ ਪੰਜਾਬੀ ਮਾਂ ਬੋਲੀ ਦੀ ਝੋਲੀ 72 ਪੁਸਤਕਾਂ ਨਾਲ ਭਰ ਕੇ ਉਸ ਦੀ ਗੋਦੀ ਨੂੰ ਹਰਾ-ਭਰਾ ਕਰ ਕੇ ਆਪਣੇ ਖੂਨ ਨਾਲ ਸਿੱਖੀ ਦੇ ਬੂਟੇ ਨੂੰ ਸਿੰਜਿਆ ਅਤੇ ਖਾਲਸਾ ਪੰਥ ਦੀ ਨਿਸ਼ਕਾਮ ਸੇਵਾ ਅੰਤਮ ਸੁਆਸਾਂ ਤਕ ਨਿਭਾ ਅਤੇ ਸਮਾਜ ਅਤੇ ਸਿੱਖ ਕੌਮ ਨੂੰ ਸਹੀ ਰਸਤੇ ’ਤੇ ਤੋਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ‘ਪੰਜਾਬੀ ਪੱਤਰਕਾਰੀ ਦਾ ਪਿਤਾਮਾ’ ਵੀ ਕਿਹਾ ਜਾਂਦਾ ਹੈ।
?ਪਰਣਾਮ ਬਹਾਦਰ ਸੂਰਮਿਆਂ ਨੂੰ?
ਧੰਨਵਾਦ ਸਹਿਤ ਵੱਖੋ ਵੱਖ ਸਰੋਤਾਂ ਤੋਂ ।
ਕਿਰਨਪ੍ਰੀਤ ਕੌਰ ਖਾਲਸਾ