ਨਵਾਂਸ਼ਹਿਰ (ਪਰਮਿੰਦਰ ਨਵਾਂਸ਼ਹਿਰ)
ਮਿੰਨੀ ਪੀ.ਐਚ.ਸੀ ਜੱਬੋਵਾਲ ’ਚ ਸਿਹਤ ਵਿਭਾਗ ਵਲੋ ਕੋਵਿਡ-19 ਵੈਕਸੀਨੈਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ ਟੀਕੇ ਲਗਾਏ ਗਏ ਪਿੰਡ ਜੱਬੋਵਾਲ ਦੇ ਪੱਤਰਕਾਰ ਜਗਤਾਰ ਸਿੰਘ ਜੱਬੋਵਾਲ ਨੂੰ ਕੋਵਿਡ-19 ਦੇ ਵੈਕਸੀਨੈਸ਼ਨ (ਇੰਜੇਕਸ਼ਨ) ਦੀ ਪਹਿਲੀ ਖੁਰਾਕ ਲਗਾਏ ਗਈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾਂ ਰਣਜੀਤ ਹਰੀਸ਼ ਨੇ ਦੱਸਿਆ ਕਿ ਇਹ ਵੈਕਸੀਨੈਸ਼ਨ ਉਨਾਂ ਵਿਆਕਤੀਆਂ ਨੂੰ ਲਗਾਈ ਗਈ ਹੈ। ਜਿਨ੍ਹਾਂ ਦੀ ਉਮਰ ੧੮ ਸਾਲ ਤੋ ਜਿਆਦਾ ਹੈ। ਉਹ ਵਿਅਤਕਤੀ ਮਈ ਵਿੱਚ ਟੀਕਾ ਲਗਾ ਸਕਦੇ ਹਨ। ਬਲਾਕ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ ਨੇ ਕਿਹਾ ਕਿ ‘ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ‘ ਕੋਵਿਡ ਦੇ ਫੈਲਾਅ ਨੂੰ ਰੋਕਣ ਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸਾ ਵਿਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਜਗਤਾਰ ਸਿੰਘ ਜੱਬੋਵਾਲ ਨੇ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਮੌਕੇ ‘ਤੇ ਹੀ ਰਜਿਸਟ੍ਰੇਸਨ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਟੈਕਟ ਟ੍ਰੇਸਿੰਗ ਅਤੇ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਟੀਕਾ ਲਗਵਾਉਣ ਨਾਲ ਸਰੀਰ ‘ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਅਖੀਰ ਵਿਚ ਮੈਡੀਕਲ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡਾਂ ਰਣਜੀਤ ਹਰੀਸ਼ ਵੈਕਸੀਨੈਸ਼ਨ ਕੈਂਪ ਦੀ ਟੀਮ ਇਸ਼ਟਦੀਪ ਕੌਰ ਫਾਰਮੈਸੀ ਅਫਸਰ,ਅੰਮਿ੍ਰਤਪਾਲ ਸਿੰਘ ਐਮ.ਐਲ.ਟੀ,ਹਰਬੰਸ ਕੌਰ ਐੱਲ.ਐਚ.ਵੀ,ਰਾਜਵੀਰ ਕੌਰ ਏ.ਐਨ.ਐਮ ਅਤੇ ਜਗਰੂਪ ਸਿੰਘ ਉਪਵੈਦ,ਸੁਨੰਦਾ ਸੁਰਿੰਦਰ ਕੌਰ ਆਸ਼ਾ ਵਰਕਰ ਅਤੇ ਰਸ਼ਪਾਲ ਸਿੰਘ ਵਾਇਸ ਪ੍ਰਧਾਨ ਅਤੇ ਜੀ.ਜੀ.ਬਲਵੀਰ ਸਿੰਘ ਹਾਜਰ ਸਨ।