ਨਵਾਂਸ਼ਹਿਰ 24 ਅਪ੍ਰੈਲ ( ਪਰਮਿੰਦਰ ਨਵਾਂਸ਼ਹਿਰ ) ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਜੀ ਦੀ ਪ੍ਰਧਾਨਗੀ ਹੇਠ ਮਹਿੰਗੀ ਬਿਜਲੀ ਖਿਲਾਫ ਬਿਜਲੀ ਬਿੱਲ ਸਾੜਕੇ ਵੱਖ-ਵੱਖ ਪਿੰਡਾਂ ਵਿਚ ਸੰਕੇਤਕ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਬਿਜਲੀ ਕੰਪਨੀਆਂ ਨਾਲ ਮਿਲਕੇ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਅੰਨੇਵਾਹ ਲੁੱਟ-ਖਸੁੱਟ ਤੋਂ ਹਰ ਇੱਕ ਵਿਅਕਤੀ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ। ਬਿਜਲੀ ਅੰਦੋਲਨ ਨੂੰ ਮੁੱਖ ਰੱਖਦਿਆਂ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਹਲਕੇ ਦੇ ਪਿੰਡ ਚੱਕਲੀ ਸੁਜਾਇਤ, ਮਹੱਦੀਪੁਰ ਅਤੇ ਮੰਢਾਲਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਅਤੇ ਬਿਜਲੀ ਬਿੱਲ ਸਾੜਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀ ਕੈਪਟਨ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਅੱਜ ਓਹੀ ਕੈਪਟਨ ਸਰਕਾਰ ਬਿਜਲੀ ਕੰਪਨੀਆਂ ਤੋਂ ਮੋਟਾ ਕਮਿਸ਼ਨ ਖਾ ਰਹੀ ਹੈ ਅਤੇ ਹੁਣ ਤੱਕ 13 ਵਾਰ ਬਿਜਲੀ ਮਹਿੰਗੀ ਕਰ ਚੁੱਕੀ ਹੈ, ਕੈਪਟਨ ਸਰਕਾਰ ਸ਼ਰੇਆਮ ਲੋਕਾਂ ਦਾ ਖ਼ੂਨ ਚੂਸ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਵੱਡੇ ਵੱਡੇ ਫਲੈਕਸ ਬੋਰਡ ਲਗਾਕੇ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹੁਣ ਕਦੀਂ ਵੀ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਉਤੇ ਵਿਸ਼ਵਾਸ ਨਹੀਂ ਕਰਨਗੇ ਕਿਉਂਕਿ ਕੈਪਟਨ ਸਰਕਾਰ ਵਲੋਂ ਘਰ ਘਰ ਨੌਕਰੀ ਦੇਣ ਦਾ ਵਾਅਦਾ,2500 ਬੇਰੁਜ਼ਗਾਰੀ ਭੱਤਾ, 2500 ਬੁਢਾਪਾ ਪੈਨਸ਼ਨ, 51000 ਸ਼ਗਨ ਸਕੀਮ, 4 ਹਫਤੇ ਵਿੱਚ ਨਸ਼ਾ ਖਤਮ ਕਰਨ, ਬੇਅਦਬੀ ਦੇ ਦੋਸ਼ੀਆ ਨੂੰ ਸਜ਼ਾ ਦੇਣ, 5 – 5 ਮਰਲੇ ਦੇ ਪਲਾਟ ਦੇਣ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, 18 ਤੋਂ 35 ਸਾਲ ਤੱਕ ਦੇ ਹਰ ਨੌਜਵਾਨ ਨੂੰ ਸਮਾਰਟ ਫ਼ੋਨ ਦੇਣ, ਆਟਾ ਦਾਲ ਨਾਲ ਖੰਡ ਘਿਓ ਚਾਹਪੱਤੀ ਦੇਣਾ ਆਦਿ ਕੀਤੇ ਸਾਰੇ ਵਾਅਦਿਆਂ ਵਿੱਚੋਂ ਕੋਈ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਕੈਪਟਨ ਸਰਕਾਰ ਝੂਠ ਤੇ ਝੂਠ ਬੋਲਕੇ ਲੋਕਾਂ ਨੂੰ ਬੇਵਕੂਫ ਬਣਾਉਣਾ ਚਾਹੁੰਦੀ ਹੈ। ਹੁਣ ਪੰਜਾਬ ਦੇ ਲੋਕ ਇਨ੍ਹਾਂ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਬਾਖੂਬੀ ਜਾਣਦੇ ਹਨ ਅਤੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਇਹ ਦੋਵੇਂ ਰਲ਼ੇ ਹੋਏ ਹਨ ਅਤੇ ਇਹ ਦੋਨੋਂ ਇਕੋਂ ਸਿੱਕੇ ਦੇ ਦੋ ਪਹਿਲੂ ਹਨ। ਇਨ੍ਹਾਂ ਅਕਾਲੀ ਕਾਂਗਰਸੀਆਂ ਅਤੇ ਬੀਜੇਪੀ ਦੇ ਲੀਡਰਾਂ ਨੂੰ ਹੁਣ ਲੋਕਾਂ ਨੇ ਪਿੰਡਾਂ ਵਿੱਚ ਵੜਨ ਤੱਕ ਨਹੀਂ ਦੇਣਾ। ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਅਤੇ 2022 ਵਿੱਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਪੱਬਾਂ ਭਾਰ ਹੋਏ ਪਏ ਹਨ। ਸਤਨਾਮ ਸਿੰਘ ਜਲਵਾਹਾ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਮੀਟਿੰਗਾਂ ਦਾ ਆਯੋਜਨ ਕਰਨ ਲਈ ਸਰਕਲ ਪ੍ਰਧਾਨ ਦੇਸ ਰਾਜ ਮਹੱਦੀਪੁਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਵਿੰਗ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ,ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਗਿਰਨ, ਸਰਕਲ ਪ੍ਰਧਾਨ ਦੇਸ ਰਾਜ ਮਹੱਦੀਪੁਰ ਅਤੇ ਸਮੂਹ ਨਗਰ ਨਿਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।