(ਪਰਮਿੰਦਰ ਨਵਾਂਸ਼ਹਿਰ)
ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੀ. ਐੱਚ. ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਅਗਵਾ ਹੀ ਮਲੇਰੀਆ ਦਿਵਸ ਮਨਾਇਆ ਗਿਆ। ਜਿਸ ਵਿੱਚ ਮਿੰਨੀ ਪੀ. ਐੱਚ. ਸੀ. ਜੱਬੋਵਾਲ ਅਤੇ ਦਾਣਾ ਮੰਡੀ ਜੱਬੋਵਾਲ ਵਿੱਚ ਲੋਕਾਂ ਨੂੰ ਅਤੇ ਪਰਵਾਸੀ ਮਜਦੂਰਾਂ ਨੂੰ ਮਲੇਰੀਏ ਬਾਰੇ ਸੰਪੂਰਨ ਜਾਣਕਾਰੀ ਦਿੱਤੀ ਗਈ। ਮੌਕੇ ਤੇ ਹਾਜ਼ਰ ਜ਼ਿਲ੍ਹਾ ਪ੍ਰਧਾਨ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਅੰਮਿ੍ਰਤਪਾਲ ਸਿੰਘ ਨੇ ਲੋਕਾਂ ਨੂੰ ਦੱਸਿਆ ਕ ਠੰਢ ਅਤੇ ਕਾਂਬਾ ਲੱਗ ਕੇ ਬੁਖ਼ਾਰ, ਤੇਜ਼ ਬੁਖ਼ਾਰ ਅਤੇ ਸਿਰਦਰਦ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ ਆਦਿ ਮਲੇਰੀਏ ਦੇ ਲੱਛਣ ਹਨ। ਇਸ ਹਾਲਤ ਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਜਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਤਾ ਜੋ ਕੇ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਹੈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕੇ ਮਲੇਰੀਏ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਮਲੇਰੀਏ ਦੇ ਇਲਾਜ ਅਤੇ ਬਚਾ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਕਿਹਾ ਘਰਾਂ ਦੇ ਆਲ਼ੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਸੌਣ ਵੇਲੇ ਮੱਛਰ ਦਾਨੀ ਦਾ ਪ੍ਰਯੋਗ ਕਰੋ, ਮੱਛਰ ਤੋਂ ਬਚਨ ਲਈ ਪੂਰੀ ਬਾਂਹ ਦੇ ਕੱਪੜੇ ਅਤੇ ਕਰੀਮ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਹਰਬੰਸ ਕੌਰ ਐਲ ਐੱਚ ਵੀ, ਜਗਰੂਪ ਸਿੰਘ ਉਪਵੈਦ, ਇਸ਼ਟਦੀਪ ਕੌਰ ਫਾਰਮੇਸੀ ਅਫ਼ਸਰ, ਬਲਵੀਰ ਸਿੰਘ ਜੀ.ਓ.ਜੀ, ਆਦਿ ਹਾਜ਼ਰ ਸਨ।