ਭਵਾਨੀਗੜ੍ਹ ਕਾਲਾਝਾੜ ਟੋਲ ਪਲਾਜ਼ਾ ਉੱਪਰ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ 213ਵੇਂ ਦਿਨ ਵੀ ਧਰਨਾ ਜਾਰੀ

ਭਵਾਨੀਗੜ੍ਹ 1 ਮਈ ਸਵਰਨ ਜਲਾਣ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਵੱਲੋਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲਖੇਆਲ ਦੀ ਅਗਵਾਈ ਹੇਠ ਧਰਨੇ 213 ਵੇ ਦਿਨ ਵੀ ਜਾਰੀ ਹਨ ਅਤੇ ਕਿਸਾਨਾਂ ਨੇ ਕਣਕ ਦੀ ਵਾਢੀ ਦੇ ਬਾਵਜੂਦ ਮੋਰਚਿਆਂ ਦਾ ਇਕੱਠ ਨਹੀਂ ਘਟਣ ਦਿਤਾ ।
ਕਿਸਾਨ ਆਗੂ ਜਗਤਾਰ ਸਿੰਘ ਕਾਲਝਾੜ ਅਤੇ ਅਜਾਇਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਭਾਜਪਾ ਦੀ ਮੋਦੀ ਹਕੂਮਤ ਨੇ 5 ਜੂਨ 2020 ਨੂੰ ਬਿਲਾਂ ਨੂੰ ਕਾਨੂੰਨੀ ਜਾਮਾ ਪਹਿਨਾਇਆ । ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਦੋ ਕਾਲੇ ਬਿੱਲ ਜਿਵੇਂ ਕਿ ਬਿਜਲੀ ਬਿਲ 2020 ਅਤੇ ਪ੍ਰਦੂਸ਼ਣ ਸੰਬੰਧੀ ਬਿਲ ਸਰਕਾਰ ਆਪਣੇ ਪਾਸ ਰੱਖੀ ਬੈਠੀ ਹੈ । ਇਹ ਤਿੰਨੇ ਕਾਲੇ ਕਾਨੂੰਨ ਜਿੱਥੇ ਖੇਤੀਬਾੜੀ ਦੀ ਆਰਥਿਕਤਾ ਨੂੰ ਤਬਾਹ ਕਰਨਗੇ ਮਿਹਨਤ ਕਰਨ ਵਾਲੇ ਲੋਕਾਂ ਦਾ ਸੱਤਿਆਨਾਸ ਕਰਨਗੇ । ਇਥੇ ਦੱਸਣਾ ਬਣਦਾ ਹੈ ਕਿ 1991 ਵੇਲੇ ਨਰਸਿਮ੍ਹਾ ਰਾਓ ਪ੍ਰਧਾਨ ਮੰਤਰੀ ਅਤੇ ਮਨਮੋਹਨ ਸਿੰਘ ਮੋਜੂਦਾ ਵਿੱਤ ਮੰਤਰੀ WTO ਦੀਆਂ ਨੀਤੀਆਂ ਤੇ ਹਸਤਾਖਰ ਕਰਕੇ ਆਏ ਸਨ । ਅਸਲ ਵਿਚ ਮੋਕੇ ਦੀ ਸਰਕਾਰ ਪਹਿਲੇ ਕਾਨੂੰਨਾਂ ਰਾਹੀਂ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀਆਂ ਹਨ । ਦੂਜਾ ਕਾਨੂੰਨਾਂ ਰਾਹੀਂ ਠੇਕਾ ਨੀਤੀ ਸ਼ੁਰੂ ਕਰ ਰਹੀਆਂ ਹਨ । ਤੀਜਾ ਕਾਨੂੰਨ ਜਰੂਰੀ ਵਸਤਾਂ ਨੂੰ ਸਟੋਰ ਕਰਨਾ ਦੱਸਦਾ ਹੈ ਕਿ ਕਾਰਪੋਰੇਟ ਘਰਾਣੇ ਅਨਾਜ, ਫਲਾਂ, ਸਬਜੀਆਂ ਆਦਿ ਨੂੰ ਆਪਣੇ ਕਬਜੇ ਹੇਠ ਜਮ੍ਹਾ ਕਰਨਗੀਆਂ । ਇਸ ਕਾਨੂੰਨ ਨਾਲ ਜਦੋਂ ਮਰਜੀ ਨਕਲੀ ਥੁੜ ਅਤੇ ਨਕਲੀ ਬਹੁਤਾਤ ਪੈਦਾ ਕਰਕੇ ਮਿਹਨਤੀ ਲੋਕਾਂ ਦਾ ਖੂਨ ਨਿਚੋੜੀਆ ਜਾ ਸਕਦਾ ਹੈ। ਬਿਜਲੀ ਐਕਟ 2020 ਵੀ ਇਹ ਸਾਫ ਕਰਦਾ ਹੈ ਕਿ ਮਿਹਨਤੀ ਲੋਕਾਂ ਨੂੰ ਮੋਤ ਦੇ ਘਾਟ ਉਤਾਰਨਾ ਹੈ । ਅਸਲ ਵਿਚ ਇਹ ਕਾਨੂੰਨ ਇਹ ਦੱਸ ਰਹੇ ਹਨ ਕਿ ਕਿਸਾਨਾਂ ਦੀ ਜਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣੀ ਹੈ ।ਆਗੂਆਂ ਨੇ ਕਿਹਾ ਕਿ ਤਿੰਨੇ ਕਾਨੂੰਨ ਅਤੇ ਦੋਨੋਂ ਬਿਲ ਖਤਮ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਜਥੇਬੰਦੀ ਦੇ ਹੁਕਮਾਂ ਅਨੁਸਾਰ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
ਅੱਜ ਮੋਰਚੇ ਵਿਚ 1 ਮਈ ਦਾ ਦਿਹਾੜਾ (ਮਜਦੂਰ ਦਿਵਸ) ਮਨਾਇਆ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਦੇ ਸਿਰ ਕੱਢਵੇਂ ਸੰਘਰਸ਼ ਬਾਰੇ ਦੱਸਿਆ ਗਿਆ| ਬੁਲਾਰਿਆਂ ਨੇ ਵੱਖੋ ਵੱਖਰੇ ਢੰਗ ਨਾਲ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਦਸਿਆ ਅਤੇ ਵੱਡੇ ਇਕੱਠ ਕਰਕੇ ਸਰਕਾਰ ਦੇ ਓਪਰੇਸ਼ਨ ਕਲੀਨ ਦਾ ਮੂੰਹ ਤੋੜਵਾਂ ਜਵਾਬ ਦੇਣ ਦਾ ਐਲਾਨ ਕੀਤਾ |
ਇਸ ਮੌਕੇ ਪੈਪਸੀਕੋ ਵਰਕਰਜ਼ ਯੂਨੀਅਨ ਚੰਨੋ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਪੈਪਸੀਕੋ ਵਰਕਰਜ਼ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਨਾਭਾ ਅਤੇ ਕ੍ਰਿਸ਼ਨ ਭੜੋ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ )ਦੇ ਆਗੂ ਰਮਨ ਸਿੰਘ ਕਾਲਝਾੜ ਵੱਲੋਂ ਵੀ ਸੰਬੋਧਨ ਕੀਤਾ ਗਿਆ |

ਇਸ ਮੌਕੇ ਨਵਜੋਤ ਕੌਰ ਚੰਨੋ,ਜਗਤਾਰ ਸਿੰਘ ਕਾਲਝਾੜ,ਅਜਾਇਬ ਸਿੰਘ ਲੱਖੇਵਾਲ, ਨਿਰਭੈ ਸਿੰਘ ਮਸਾਣੀ ਆਦਿ ਵੀ ਹਾਜਿਰ ਸਨ |

Leave a Reply

Your email address will not be published. Required fields are marked *