(ਪਰਮਜੀਤ ਪਮਮਾ/ਕੂਨਾਲ ਤੇਜੀ/ਲਵਜੀਤ)
ਡਾ . ਸੰਦੀਪ ਕੁਮਾਰ ਗਰਗ , ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ , ਜਿਲਾ ਜਲੰਧਰ ( ਦਿਹਾਤੀ ) ਜੀ ਨੇ ਅੱਜ ਇਕ ਵੀਡੀਓ ਰਾਹੀਂ ਸੋਸ਼ਲ ਮੀਡੀਆ ਤੇ ਪਬਲਿਕ ਨੂੰ ਕੋਵਿਡ -19 ਦੀ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਕਿ ਇਹਨਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰੋਨਾ ਇੰਨਜੈਕਸ਼ਨ ਦੀ ਡੋਜ਼ , ਸੈਨੀਟਾਇਜ਼ਰ ਅਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਕਿਹਾ ਹੈ । ਇਸ ਤੋਂ ਇਲਾਵਾ ਬੇਲੋੜਾ ਇੱਕਠ ਕਰਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ । ਜੇਕਰ ਕਿਸੇ ਵਿਅਕਤੀ ਨੂੰ ਕੋਈ ਲੱਛਣ ਮਹਿਸੂਸ ਹੁੰਦਾ ਹੈ ਤਾਂ ਆਪਣੇ ਆਪ ਨੂੰ ਕੋਰੰਨਟਾਇਨ ਕਰਕੇ ਤੁਰੰਤ ਆਪਣੇ ਕੋਵਿਡ ਦਾ ਟੈਸਟ ਕਰਵਾਇਆ ਜਾਵੇ ।