ਨਵਾਂਸ਼ਹਿਰ, (ਪਰਮਿੰਦਰ ਨਵਾਂਸ਼ਹਿਰ)
ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸਹਿਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਮੈਡੀਕਲ ਆਕਸੀਜਨ ਦੀ ਲੋੜ, ਉਪਲੱਬਧਤਾ ਤੇ ਨਿਰਵਿਘਨ ਸਪਲਾਈ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉੱਪਲ, ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨਾਲ ਕੋਵਿਡ-19 ਦੀ ਮੌਜੂਦਾ ਸਥਿਤੀ, ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਆਕਸੀਜਨ ਦੀ ਲੋੜ ਤੇ ਉਪਲੱਬਧਤਾ ਉੱਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ ਅਤੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ।
ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਰੀਜ਼ਾਂ ਦੀ ਲੈਵਲ-1 ਅਤੇ ਲੈਵਲ-2 ਉੱਤੇ ਮੌਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਸਥਾਪਿਤ ਕੋਵਿਡ ਕੇਅਰ ਸੈਂਟਰਾਂ ਵਿਚ ਉਨ੍ਹਾਂ ਕੋਵਿਡ-19 ਮਰੀਜ਼ਾਂ ਨੂੰ ਪਹਿਲ ਦੇ ਆਧਾਰ ਉੱਤੇ ਸੇਵਾਵਾਂ ਦਿੱਤੀਆਂ ਜਾਣ ਜਿਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ਾਂ ਦੀ ਆਕਸੀਜਨ ਸੈਚੁਰੇਸ਼ਨ 90% ਤੋਂ ਵੱਧ ਹੈ, ਉਨ੍ਹਾਂ ਨੂੰ ਜਾਂ ਤਾਂ ਸਰਕਾਰੀ ਕੋਵਿਡ ਕੇਅਰ ਫੈਸੀਲਿਟੀ ਵਿਚ ਰੈਫਰ ਕਰ ਦਿੱਤਾ ਜਾਵੇ ਜਾਂ ਫਿਰ ਉਨ੍ਹਾਂ ਦਾ ਘਰ ਵਿਚ ਹੋਮ ਆਈਸੋਲੇਟ ਕਰਕੇ ਇਲਾਜ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਪੂਰੀ ਹੋਣੀ ਚਾਹੀਦੀ ਹੈ ਅਤੇ ਕੋਵਿਡ-19 ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ ਉੱਤੇ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਵਿਅਕਤੀ ਨੂੰ ਕੋਵਿਡ-19 ਪਾਜਟਿਵ ਆ ਗਿਆ ਹੈ, ਉਸ ਦਾ ਮੁੜ ਟੈਸਟ ਨਾ ਕੀਤਾ ਜਾਵੇ। ਜਿਸ਼ ਵਿਅਕਤੀ ਦਾ ਰੇਟ ਟੈਸਟ Negative ਹੋਵੇ ਸਿਰਫ ਉਸ ਦਾ ਆਰ ਟੀ ਪੀ ਸੀ ਆਰ ਕੀਤਾ ਜਾਵੇ ਜਿਸ਼ ਨੂੰ ਕੋਈ ਲੱਛਣ ਹੋਵੇ। ਤੇ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾਣ। ਇਸ ਮੌਕੇ ਡਾਕਟਰ ਜਗਦੀਪ ਜਿਲ੍ਹਾ ਐਪੀਡੀਮੋਲੋਜਿਸਟ , ਡਾਕਟਰ ਗੁਰਪਾਲ ਕਟਾਰੀਆ, ਡਾਕਟਰ ਨਿਰਮਲ, ਡਾਕਟਰ ਮਨਪ੍ਰੀਤ ਕੌਰ, ਡਾਕਟਰ ਅਜੇ ਬਸਰਾ, ਅਜੇ ਕੁਮਾਰ, ਵਿਕਾਸ ਵਿਰਦੀ, ਤਰਸੇਮ ਲਾਲ ਬਲਾਕ ਐਕਸ ਟੇ ਨਸਨ ਐਜੂ ਕੇਟਰ, ਪਰਮਵੀਰ ਪ੍ਰਿੰਸ, ਰਾਜੇਸ਼ ਕੁਮਾਰ ਅਤੇ ਹੋਰ ਸਮੂਹ ਸਟਾਫ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।