ਭਵਾਨੀਗੜ੍ਹ 8 ਮਈ (ਸਵਰਨ ਜਲਾਣ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ 32 ਜਥੇਬੰਦੀਆਂ ਦੇ ਸੱਦੇ ਤੇ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਵੱਡਾ ਇਕੱਠ ਕਰਕੇ ਸਹਿਰ ਵਿੱਚ ਲਾਉਕ ਡਾਉਣ ਦੇ ਖਿਲਾਫ ਰੋਸ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਭਰਾਵਾਂ ਨੂੰ ਦੁਕਾਨਾਂ ਖੁਲੀਆ ਰੱਖਣ ਲਈ ਕਿਹਾ ਗਿਆ ਇਸ ਮੌਕੇ ਮੁੱਖ ਬੁਲਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਵਜੋਤ ਕੌਰ ਚੰਨੋ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ ਘਰਾਚੋ ਬਲਾਕ ਪ੍ਰਧਾਨ ਅਜੈਬ ਸਿੰਘ ਲਖੇਆਲ ਸੁਬਾ ਆਗੂ ਜਗਤਾਰ ਸਿੰਘ ਕਾਲਾਝਾੜ ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੀਨੀਅਰ ਆਗੂ ਬਹਾਦਰ ਸਿੰਘ ਫਤਿਹਗੜ੍ਹ ਛੰਨਾ ਰਣਧੀਰ ਸਿੰਘ ਭੱਟੀਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਸਹੀਦ ਰੰਧਾਵਾ ਵਿਦਿਆਰਥੀ ਯੂਨੀਅਨ ਦੇ ਜਿਲ੍ਹਾ ਆਗੂ ਰਮਨਦੀਪ ਸਿੰਘ ਕਾਲਾਝਾੜ ਅਤੇ ਦੁਕਾਨਦਾਰਾਂ ਦੇ ਬੁਲਾਰੇ ਹਰਭਜਨ ਸਿੰਘ ਸੋਬਿੰਦਰ ਸਿੰਗਲਾ ਸਿੰਦਰਪਾਲ ਕੋਰ ਇੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਵਾਂ ਭੈਣਾਂ ਅਤੇ ਕਿਸਾਨ ਮਜ਼ਦੂਰ ਅਤੇ ਦੁਕਾਨਦਾਰ ਭਰਾ ਹਾਜਰ ਸਨ