ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਵਿਖੇ ਫ਼ਲੂ ਕਰਨੇਰ ਵਿਖੇ Covid 19 ਤਹਿਤ 159 ਸੈਂਪਲ ਲਏ ਗਏ ਅਤੇ ਲੋਕਾ ਨੂੰ ਜਾਗਰੂਕ ਕੀਤਾ ਗਿਆ।


ਨਵਾਂਸ਼ਹਿਰ 8 ਮਈ ( ਪਰਮਿੰਦਰ ਨਵਾਂਸ਼ਹਿਰ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਦੀਪ ਕਮਲ ਜੀ ਦੀਆ ਹਦਾਇਤਾਂ ਅਨੁਸਾਰ ਅਤੇ ਡਾਕਟਰ ਮਨਪ੍ਰੀਤ ਕੌਰ ਜੀ ਦੀ ਅਗਵਾਹੀ ਵਿਚ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੇ ਫ਼ਲੂ ਕੌਰਨੇਰ ਵਿਖੇ Covid 19 ਤਹਿਤ ਸਿਹਤ ਸਿੱਖਿਆ ਦਿੱਤੀ ਗਈ ਅਤੇ 159 ਸੈਂਪਲ ਲਏ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਲਾਲ ਬੀ ਈ ਈ ਨੇ ਦੱਸਿਆ ਕਿ ਉਪਰੋਕਤ ਥਾਵਾਂ ਤੇ Covid 19 ਦੇ ਲੱਛਣਾਂ ਦੇ ਮਰੀਜਾ ਨੂੰ ਸਿਹਤ ਸਿਖਿਆ ਦਿੱਤੀ ਗਈ ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੀ ਟੀਮ ਵੱਲੋਂ ਨਾਲ ਨਾਲ ਸੈਂਪਲ ਲਏ ਗਏ ਅਤੇ ਜਾਗਰੂਕ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਜੈ ਕਿਸੇ ਵੀਰ ਭੈਣ ਨੂੰ ਬੁਖਾਰ ਖਾਂਸੀ ਜੁਕਾਮ ਥਕਾਵਟ ਮਹਿਸੂਸ ਹੋਣ ਲੱਗਦੀ ਹੈ ਜਾ ਸਾਹ ਲੈਣ ਵਿੱਚ ਤਕਲੀਫ ਹੋਣ ਤੇ ਡਾਕਟਰੀ ਸਹਾਇਤਾ ਫਲੂ ਕੌਰ ਨਾਰ ਤੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਏ ਹੋਏ ਮਰੀਜਾ ਨੂੰ ਮੁਹ ਢੱਕ ਕੇ ਰੱਖਣ ਹੱਥ ਵਾਰ ਵਾਰ ਹੱਥ ਧੋਣ, ਸਰੀਰਕ ਦੂਰੀ ਬਣਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਦੇ ਨਾਲ ਹੀ ਉਨਾ ਨੂੰ ਸਿਹਤ ਵਿਭਾਗ ਅਤੇ ,ਪ੍ਰਸਾਸਨ ਨੂੰ ਸਹਿਜੋਗ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਸਾ ਮੁਕਤ ਭਾਰਤ ਅਭਿਆਨ ਤਹਿਤ ਆਏ ਹੋਏ ਲੋਕਾ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਦੇ ਆਸ਼ ਪਾਸ ਕੋਈ ਵੀ ਵਿਅਕਤੀ ਨਸਾ ਕਰਦਾ ਹੋਵੇ ਤਾਂ ਉਸ ਨੂੰ ਪਿਆਰ ਨਾਲ ਸਮਝਾ ਕੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਜਾਂ ਨੇੜੇ ਦੇ ਸੈਂਟਰ ਵਿਖੇ ਇਲਾਜ ਲਈ ਭੇਜਿਆ ਜਾਵੇ । ਉਨ੍ਹਾਂ ਨੇ Covid 19 ਤਹਿਤ ਸਿਹਤ ਵਿਭਾਗ ਦੀਆਂ ਦੱਸਿਆ ਹਦਾਇਤਾਂ ਦਾ ਪਾਲਣ ਕਰਨ ਤੇ ਘਰ ਵਿੱਚ ਏਕਤਾਤਵਸ਼ ਸਬੰਧੀ ਸਿਹਤ ਸਿੱਖਿਆ ਦਿੱਤੀ ਗਈਂ । ਖਾਸ ਕਰਕੇ ਉਨ੍ਹਾਂ ਨੇ ਅਪੀਲ ਕੀਤੀ ਕਿ ਸੈਂਪਲ ਦੇਣ ਵਾਲੇ ਵੀਰ ਅਪਣਾ ਸਹੀ ਮੋਬਾਈਲ ਨੰਬਰ, ਐਡਰੈੱਸ ਦੇਣ ਅਤੇ ਰਿਪੋਰਟ ਆਉਣ ਤੇ ਦਿੱਤਾ ਹੋਇਆ ਫੋਨ ਜਰੂਰ ਅਟੈਂਡ ਕਰਨ ਤਾਜੋ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾਣ ਅਤੇ ਆਪਣੇ ਨਵਾਂ ਸ਼ਹਿਰ ਨੂੰ covid ਮੁਕਤ ਕੀਤਾ ਜਾ ਸਕੇ।ਇਸ ਮੌਕੇ ਡਾਕਟਰ ਅਮਰਜੋਤ ਸਿੰਘ, ਸਤੀਸ਼ ਕੁਮਾਰ,ਮਨਪ੍ਰੀਤ ਕੌਰ ਸੀ ਐਚ ਓ, , ਡਾਕਟਰ ਪੂਨਮ ਰਾਵਤ, ਜਗਤਾਰ ਸਿੰਘ, ਚਮਨ ਲਾਲ, ਹਰਜਿੰਦਰ ਸਿੰਘ, ਰਾਜ ਕੁਮਾਰ ਫਾਰਮੈਸੀ ਆਫਿਸਰ , ਮੋਨਿਕਾ ਸਟਾਫ ਅਸ਼ੋਕ ਕੁਮਾਰ,, ਸਤਨਾਮ,, ਜੋਤੀ , ਮਨੀਸ਼ ਕੁਮਾਰ, ਸਤੀਸ਼ ਕੁਮਾਰ, ਰਾਜੇਸ਼ ਕੁਮਾਰ ਕਮਲਦੀਪ ਸਿੰਘ ਵਲੋਂ ਸੰਪੂਰਨ ਸਹਿਜੋਗ ਦਿਤਾ ਗਿਆ।

Leave a Reply

Your email address will not be published. Required fields are marked *