ਹਰਿਆਣਾ ਵਿੱਚ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲਿਸ ਜਬਰ ਦੀ ਨਿਖੇਧੀ

ਬਠਿੰਡਾ 16 ਮਈ (ਸਵਰਨ ਜਲਾਣ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅੱਜ ਹਰਿਆਣਾ ’ਚ ਰੱਖੇ ਪ੍ਰੋਗਰਾਮ ਵਿਚ ਪਹੁੰਚਣ ਦਾ ਵਿਰੋਧ ਕਰ ਰਹੇ ਹਰਿਆਣਾ ਦੇ ਕਿਸਾਨਾਂ ਤੇ ਕੀਤੇ ਜ਼ਬਰਦਸਤ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਸਮੇਤ ਵੱਖ ਵੱਖ ਢੰਗਾਂ ਨਾਲ ਜਬਰ ਦਾ ਨਿਸ਼ਾਨਾ ਬਨਾਉਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਖੱਟਰ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ । ਉਨ੍ਹਾਂ ਕਿਹਾ ਕਿ ਡਾਂਗ ਦੇ ਜੋਰ ਤੇ ਕਦੇ ਲੋਕਾਂ ਦੀ ਅਵਾਜ ਨੂੰ ਨਹੀ ਦਬਾਇਆ ਜਾ ਸਕਦਾ । ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਭਾਜਪਾ ਆਗੂਆਂ ਨੂੰ ਕਿਸੇ ਡੂੰਘੀ ਸਾਜਿਸ਼ ਤਹਿਤ ਜਨਤਕ ਥਾਵਾਂ ਤੇ ਭੇਜ ਕੇ ਕਿਸਾਨਾਂ ਵਿੱਚ ਭਾਜਪਾ ਖਿਲਾਫ ਵਧ ਰਹੇ ਰੋਸ ਅਤੇ ਗੁੱਸੇ ਤੇ ਬਲਦੀ ਤੇ ਤੇਲ ਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਲੋਕਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂਕਿ ਉਨ੍ਹਾਂ ਨੂੰ ਪਤਾ ਹੈ ਕਿ ਕਿਸਾਨ ਅੰਦੋਲਨ ਕਰ ਰਹੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਹ ਸਰਕਾਰ ਤੋਂ ਖਫ਼ਾ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਹੀ ਕਿਸਾਨਾਂ ਨੂੰ ਅੰਦੋਲਨ ਹੋਰ ਤਿੱਖਾ ਕਰਨ ਲਈ ਹੁਣ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਇਸ ਚਾਲ ਨੂੰ ਸਮਝਦੇ ਹੋਏ ਸ਼ਾਂਤਮਈ ਅੰਦੋਲਨ ਜਾਰੀ ਰੱਖਣ ।

4 thoughts on “ਹਰਿਆਣਾ ਵਿੱਚ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲਿਸ ਜਬਰ ਦੀ ਨਿਖੇਧੀ

  1. I have read your article carefully and I agree with you very much. This has provided a great help for my thesis writing, and I will seriously improve it. However, I don’t know much about a certain place. Can you help me?

Leave a Reply

Your email address will not be published. Required fields are marked *