ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

(ਪਰਮਿੰਦਰ ਨਵਾਂਸ਼ਹਿਰ)ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1062 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 55 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Leave a Reply

Your email address will not be published. Required fields are marked *

error: Content is protected !!