ਭਵਾਨੀਗੜ੍ਹ (ਸਵਰਨ ਜਲਾਣ)
ਪੰਜਾਬ ਸਰਕਾਰ ਵੱਲੋਂ ਜੰਮੂ ਕੱਟੜਾ ਐਕਸਪ੍ਰੈਸ ਵੇਅ ਲਈ ਕਿਸਾਨਾਂ ਤੋਂ ਬਹੁਤ ਘੱਟ ਰੇਟ ਤੇ ਜਬਰੀ ਜ਼ਮੀਨਾਂ ਖੋਹਣ ਦੇ ਵਿਰੋਧ ਵਿੱਚ ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਇੱਥੋਂ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਚੱਕਾਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ, ਗੁਰਨੈਬ ਸਿੰਘ ਫੱਗੂਵਾਲਾ, ਦਰਸ਼ਨ ਸਿੰਘ ਕਮਾਲਪੁਰ, ਗਿਆਨ ਸਿੰਘ ਭਵਾਨੀਗੜ੍ਹ, ਅਨੋਖ ਸਿੰਘ ਵਿਰਕ, ਜਸਵਿੰਦਰ ਸਿੰਘ ਜੱਸੀ, ਮਾਸਟਰ ਨਿਰਪਾਲ ਸਿੰਘ, ਸੁਖਦੇਵ ਸਿੰਘ ਅਤੇ ਕਰਮਜੀਤ ਸਿੰਘ ਧਰਨੇ ਨੂੰ ਸੰਬੋਧਨ ਕੀਤਾ ਗਿਆ ਅਤੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਦੱਸਿਆ ਕਿ ਕਿਵੇਂ ਇਹ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਉੱਪਰ ਅੱਤਿਆਚਾਰ ਕਰ ਰਹੀਆਂ ਹਨ।
ਇਸ ਮੌਕੇ :- ਬਿੰਦਰ ਸਿੰਘ, ਬਲਵੀਰ ਸਿੰਘ, ਰੋਬਿਨਪ੍ਰੀਤ ਸਿੰਘ, ਅੰਗਦਪ੍ਰਦੀਪ ਸਿੰਘ, ਗੁਰਪਿੰਦਰ ਸਿੰਘ ਨੇ ਆਪਣੀ ਡਿਊਟੀ ਨਿਭਾਉਂਦੀਆਂ ਸ਼ਿਵਾਏ ਐਂਬੂਲੈਂਸ ਸੇਵਾ ਅਤੇ ਐਮਰਜੈਂਸੀ ਤੋਂ ਇਲਾਵਾ ਕਿਸੇ ਨੂੰ ਵੀ ਜਾਮ ਵਿੱਚੋਂ ਦੀ ਨਹੀਂ ਲੰਘਣ ਦਿੱਤਾ ਗਿਆ।