ਸੰਗਰੂਰ (ਸਵਰਨ ਜਲਾਣ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨਾਂ ਵਿੱਚ ਦਿੱਲੀ ਵਿਖੇ ਗੁਰਮੇਲ ਸਿੰਘ ਬੰਗਵਾਲੀ ਸ਼ਹੀਦ ਹੋ ਗਿਆ ਸੀ।
ਪਰ ਅੱਜ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਇੰਦਰ ਕੁਮਾਰ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਅਤੇ ਜਨਰਲ ਸਕੱਤਰ ਜਸਵੀਰ ਗੱਗੜਪੁਰ ਅਤੇ ਪਿੰਡ ਬੰਗਵਾਲੀ ਇਕਾਈ ਦੇ ਅਹੁਦੇਦਾਰਾਂ ਅਤੇ ਪਿੰਡ ਲੱਡੀ ਦੇ ਅਹੁਦੇਦਾਰਾਂ ਵੱਲੋਂ ਗੁਰਮੇਲ ਸਿੰਘ ਦੀ ਪਤਨੀ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।
ਇਹਨਾਂ ਸ਼ਹੀਦਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਲੋਂ ਪ੍ਰਨਾਮ ਕਰਦਾ ਹਾਂ।
ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਦਾ ਨਾਮ ਇਤਿਹਾਸ ਵਿੱਚ ਲਿਖਿਆ ਜਾਵੇਗਾ।
ਬੀਕੇਯੂ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਇਹਨਾਂ ਸ਼ਹੀਦਾਂ ਨੂੰ ਦਿੱਲੋਂ ਸਲੂਟ ਕਰਦੀ ਹੈ