ਨਵੀਂ ਦਿੱਲੀ 25 ਮਈ (ਸਵਰਨ ਜਲਾਣ)
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਮੋਰਚਾ ਅੱਜ 181ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਟਿਕਰੀ ਬਾਰਡਰ ‘ਤੇ ਪਕੌੜਾ ਚੌਕ ਲਾਗੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ‘ਤੇ ਆਉਣ ਵਾਲੀ 26 ਮਈ ਨੂੰ ਜੋ ਕਾਲਾ ਦਿਵਸ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ ਪੰਜਾਬ ਸਮੇਤ ਚੱਲ ਰਹੇ ਬਾਕੀ ਸੂਬਿਆਂ ਵਿੱਚ,ਭਾਵੇਂ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਮੋਰਚੇ ਹੋਣ, ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਗ਼ਦਰੀ ਬੀਬੀ ਗੁਲਾਬ ਕੌਰ ਦੀ ਸਟੇਜ ਤੋਂ ਮੁਜ਼ਾਹਰਾ ਲੈ ਕੇ ਪਕੌੜਾ ਚੌਕ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦੀ ਅਰਥੀ ਸਾੜੀ ਜਾਵੇਗੀ।ਕੈਂਪਾਂ ‘ਤੇ ਵਹੀਕਲਾਂ ‘ਤੇ ਰੋਸ ਵਜੋਂ ਕਾਲੇ ਝੰਡੇ ਲਗਾਏ ਜਾਣਗੇ।ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹਰਿਆਣੇ ਦੇ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਮੋਟਰਸਾਈਕਲ ‘ਤੇ ਕਾਲੀਆਂ ਝੰਡੀਆਂ ਲਗਾ ਕੇ ਮਾਰਚ ਕੀਤਾ ਜਾਵੇਗਾ।ਨਾਲ ਹੀ ਉਗਰਾਹਾਂ ਜੀ ਨੇ ਕਿਹਾ ਕਿ ਸਾਡੇ ਕਿਸਾਨਾਂ ਸਿਰ ਤਾ ਦੂਹਰੀ ਜ਼ਿੰਮੇਵਾਰੀ ਪੈ ਗਈ ਹੈ ਕਿਉਂਕਿ ਕਾਲੇ ਕਾਨੂੰਨਾਂ ਦੇ ਵਿਰੁੱਧ ਤਾਂ ਪਹਿਲਾਂ ਹੀ ਸੰਘਰਸ਼ ਚੱਲ ਰਿਹਾ ਹੈ। ਕੋਰੋਨਾ ਦੀ ਬੀਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਦੇ ਖ਼ਿਲਾਫ਼ ਜਿਵੇਂ ਦਵਾਈਆ, ਡਾਕਟਰਾ, ਵੇਂਟੀਲੇਟਰਾ ਅਤੇ ਆਕਸੀਜਨ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਵੀ ਤਿੰਨ ਦਿਨ ਲਗਾਤਾਰ 28 ਤੋਂਂ 30 ਮਈ ਤੱਕ ਦਿਨ ਰਾਤ ਦਾ ਧਰਨਾ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟਡ਼ਾ ਨੇ ਕਿਹਾ ਕਿ ਪੰਜਾਬ ਦੇ ਪਟਿਆਲਾ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਵਾਸਤੇ ਪਿੰਡਾਂ ਵਿੱਚ ਰੈਲੀਆਂ ਅਤੇ ਮੀਟਿੰਗਾਂ ਰਾਹੀਂ ਸਰਗਰਮੀ ਤੇਜ਼ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵੋਟ ਬਟੋਰੂ ਸਿਆਸੀ ਪਾਰਟੀਆਂ ਸੰਯੁਕਤ ਮੋਰਚੇ ਵੱਲੋਂ 26 ਮਈ ਨੂੰ ਕਾਲੇ ਕਾਨੂੰਨਾਂ ਖਿਲਾਫ ਦਿੱਤੇ ਸੱਦੇ ਨੂੰ ਲੈ ਕੇ ਕਾਲੇ ਦਿਵਸ ਮਨਾ ਕੇ ਲੋਕਾਂ ਵਿੱਚ ਭੁਲੇਖੇ ਖੜ੍ਹੇ ਕਰ ਰਹੀਆਂ ਹਨ ਕਿ ਅਸੀਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਪਰ ਉਨ੍ਹਾਂ ਦਾ ਮਕਸਦ 2022 ਦੀਆਂ ਚੋਣਾਂ ਲਈ ਰਾਹ ਪੱਧਰਾ ਕਰਨਾ ਹੈ।ਇਹ ਵੋਟ ਬਟੋਰੂ ਸਾਰੀਆ ਸਿਆਸੀ ਪਾਰਟੀਆਂ ਸਰਮਾਏਦਾਰੀ ਅਤੇ ਕਾਰਪੋਰੇਟ ਘਰਾਣੇ ਦੀਆਂ ਨੀਤੀਆਂ ਨਾਲ ਸਹਿਮਤ ਹਨ।
ਅੱਜ ਦੀ ਸਟੇਜ ਤੋਂ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਜ਼ਿਲ੍ਹਾ ਮੋਗਾ ਦੀ ਨਿਰਦੇਸ਼ਨਾ ਹੇਠ ਨਾਟਕ ” ” ਲੀਰਾਂ ” ਖੇਡਿਆ ਗਿਆ,ਬਿੱਟੂ ਮੱਲਣ ਅਤੇ ਸੁਖਵੰਤ ਸਿੰਘ ਵਲਟੋਹਾ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
I have read your article carefully and I agree with you very much. This has provided a great help for my thesis writing, and I will seriously improve it. However, I don’t know much about a certain place. Can you help me?
Thank you for your sharing. I am worried that I lack creative ideas. It is your article that makes me full of hope. Thank you. But, I have a question, can you help me?
Thank you for your sharing. I am worried that I lack creative ideas. It is your article that makes me full of hope. Thank you. But, I have a question, can you help me?