ਜਲੰਧਰ (ਪਰਮਜੀਤ ਪਮਮਾ/ਕੂਨਾਲ ਤੇਜੀ/ਜਸਕੀਰਤ ਰਾਜਾ)
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੁਲਿਸ ਅਧਿਕਾਰੀਆਂ ਦੀਆਂ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਸਾਡੇ ਸਭ ਲਈ ਬਹੁਤ ਭਾਰੀ ਪੈ ਸਕਦੀ ਹੈ, ਇਸ ਲਈ ਇਸ ਸਮੇਂ ਸਾਡੇ ਸਭ ਲਈ ਚੌਕਸ ਰਹਿਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਰਕਾਰ ਦੀਆਂ ਕੋਵਿਡ ਪ੍ਰੋਟੋਕਾਲ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਜਿਵੇਂ ਕਿ ਮਾਸਕ ਪਾਉਣਾ ‘ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਦੀ ਉਲੰਘਣਾ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇ ਨਜ਼ਰ ਪੁਲਿਸ ਗਸ਼ਤ ਨੂੰ ਤੇਜ਼ ਕਰਨਾ, ਕੋਵਿਡ ਪ੍ਰੋਟੋਕਾਲ ਨੂੰ ਸ਼ਹਿਰ ਵਿੱਚ ਸਖ਼ਤੀ ਨਾਲ ਲਾਗੂ ਕਰਨਾ ਅਤੇ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮਾਂ ਦੀਆਂ ਜਾਇਦਾਦਾਂ ਜਬਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸੰਵੇਦਨਸ਼ੀਲ ਲੋਕਾਂ ਅਤੇ ਥਾਵਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਜ਼ਮਾਨਤ ’ਤੇ ਬਾਹਰ ਆਏ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਸ਼ਹਿਰ ਵਿੱਚ ਰਾਤ ਸਮੇਂ ਪੁਲਿਸ ਦੀ ਗਸਤ ਨੂੰ ਵਧਾਉਣ ਸਬੰਧੀ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਸਮੂਹ ਐਸਐਚਓਜ਼ ਨੂੰ ਵੀ ਅਜਿਹੇ ਮੁਲਜ਼ਮਾਂ ਦੀਆਂ ਸੂਚੀਆਂ ਬਣਾਕੇ ਉਨਾਂ ’ਤੇ ਨਿਗ੍ਹਾ ਰੱਖਣ ਲਈ ਕਿਹਾ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਟੀਮਾਂ ਪੀਸੀਆਰ ਅਮਲੇ ਨੂੰ ਸ਼ਹਿਰ ਵਿੱਚ ਪੁਲਿਸ ਪੈਟਰੋਲਿੰਗ ਨੂੰ ਖਾਸ ਕਰਕੇ ਜਿਥੇ ਲੋਕਾਂ ਦੀ ਭਾਰੀ ਆਮਦ ਹੁੰਦੀ ਹੈ। ਜਿਵੇਂ ਕਿ ਸ਼ਾਪਿੰਗ ਮਾਲਜ਼, ਬਜਾਰ ‘ਤੇ ਹੋਰ ਥਾਵਾਂ ’ਤੇ 24 ਘੰਟੇ ਪੁਲਿਸ ਪੈਟਰੋਲਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਹੋਰ ਜ਼ਿਆਦਾ ਜਵਾਬਦੇਹ ‘ਤੇ ਸਮਰੱਥ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸ਼ਹਿਰੀ ਪੁਲਿਸ ਦੀ ਮੁੱਖ ਤਵੱਜੋਂ ਅਪਰਾਧਾਂ ਨੂੰ ਰੋਕਣਾ ਅਤੇ ਜ਼ਿਲ੍ਹਾ ਵਾਸੀਆਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਕੀਮਤ ’ਤੇ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਵਿੱਚ ਮੁਲਜ਼ਮਾਂ ਦੀਆਂ ਜਾਇਦਾਦਾਂ ਜਬਤ ਕਰਨ ਸਬੰਧੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ, ਅਤੇ ਅਧਿਕਾਰੀਆਂ ਨੂੰ ਅਜਿਹੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀਆਂ ਹਦਾਹਿਤਾਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਨਰੇਸ਼ ਡੋਗਰਾ, ਜਗਜੀਤ ਸਰੋਆ, ‘ਤੇ ਸ਼ਹਿਰੀ ਪੁਲਿਸ ਦੇ ਸਮੂਹ ਐਸਐਚਓਜ਼ ਹਾਜ਼ਰ ਸਨ।
Can you be more specific about the content of your enticle? After reading it, I still have some doubts. Hope you can help me. https://accounts.binance.com/en/register?ref=P9L9FQKY