ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

ਸੰਗਰੂਰ( ਸਵਰਨ ਜਲਾਣ) ਆਮ ਆਦਮੀ ਪਾਰਟੀ ਜਿਲ੍ਹਾ ਸੰਗਰੂਰ ਦੀ ਸਮੁੱਚੀ ਟੀਮ ਨੇ ਸੰਗਰੂਰ ਵਿਖੇ ਬੱਤੀਆਂ ਵਾਲਾ ਚੌਂਕ ਵਿਖੇ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ , ਜਿਸ ‘ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੰਗਰੂਰ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਿਆਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।

ਆਪ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।

ਉਨ੍ਹਾਂ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ।
ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ।
ਇਸ ਮੌਕੇ :- ਸੀਨੀਅਰ ਆਪ ਆਗੂ ਨਰਿੰਦਰ ਕੌਰ ਭਰਾਜ, ਰਾਜਵੰਤ ਘੁੱਲੀ, ਰਣਜੀਤ ਝਨੇਰ, ਚੱਠਾ ਧੂਰੀ, ਸੀਨੀਅਰ ਆਪ ਆਗੂ ਡਾ ਗੁਰਿੰਦਰਜੀਤ ਸਿੰਘ ਜਵੰਧਾ (ਮਿੰਕੂ ਜਵੰਧਾ), ਜਸਵੀਰ ਕੁਦਨੀ, ਅਵਤਾਰ ਈਲਵਾਲ, ਰਾਜਿੰਦਰ ਗੋਗੀ, ਅਵਤਾਰ ਤਾਰੀ, ਅਨਵਰ ਧੂਰੀ, ਕੁੱਕੀ ਲਦਾਲ, ਜਮੀਲ ਉਲ ਰਹਿਮਾਨ, ਬਿੱਟੂ ਚੌਹਾਨ, ਚਰਨਜੀਤ ਚੰਨੀ ਨੇ ਵੀ ਸੰਬੋਧਨ ਕੀਤਾ।

One thought on “ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

Leave a Reply

Your email address will not be published. Required fields are marked *

error: Content is protected !!