ਪੰਜਾਬ (ਵਿਵੇਕ/ਗੁਰਪਰੀਤ/ਅਜੇ) ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵਲੋਂ ਭੇਜੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਘਪਲੇ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਣ ਦੀ ਕੋਸ਼ਸ਼ ਕੀਤੀ ਤਾਂ ਮੌਕੇ ‘ਤੇ ਪਹਿਲਾਂ ਹੀ ਤੈਨਾਤ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਤੁਰੰਤ ਹੀ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁਲਿਸ ਜਦੋਂ ਗ੍ਰਿਫ਼ਤਾਰ ਕਰਨ ਦੀ ਕੋਸ਼ਸ਼ ਕਰ ਰਹੀ ਸੀ ਤਾਂ ਮੌਕੇ ‘ਤੇ ਧੱਕਾ ਮੁੱਕੀ ਵੀ ਹੋਈ, ਜਿਸ ਕਾਰਨ ਪੁਲਿਸ ਨੂੰ ਕਾਫ਼ੀ ਜਿਆਦਾ ਮਸ਼ੱਕਤ ਕਰਨੀ ਪਈ।
ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ 2 ਲੱਖ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ‘ਤੇ ਪੁਲਿਸ ਪ੍ਰਸ਼ਾਸਨ ਨੇ ਸਾਡਾ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ।
ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸਸੀ, ਐਸਟੀ, ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ। ਉਦੋਂ ਤੱਕ ਆਪ ਦਾ ਸੰਘਰਸ਼ ਜਾਰੀ ਰਹੇਗਾ। ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈਏਐਸ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਵੱਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ, ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜ਼ੀਫਾ ਰਾਸ਼ੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ।
ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦੇ ਘੁਟਾਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ‘ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ,
ਪਰ ਜਦੋਂ ਤੱਕ ਬਕਾਇਆ ਰਾਸ਼ੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ। ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ ‘ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ।
Your point of view caught my eye and was very interesting. Thanks. I have a question for you. https://www.binance.com/vi/join?ref=YY80CKRN
Can you be more specific about the content of your article? After reading it, I still have some doubts. Hope you can help me. https://accounts.binance.com/en/register-person?ref=53551167
I don’t think the title of your article matches the content lol. Just kidding, mainly because I had some doubts after reading the article.
Your article helped me a lot, is there any more related content? Thanks!
Thank you for your sharing. I am worried that I lack creative ideas. It is your article that makes me full of hope. Thank you. But, I have a question, can you help me?