ਜਲੰਧਰ (ਵਿਵੇਕ/ਗੁਰਪਰੀਤ/ਅਜੇ) ਇੰਚਾਰਜ ਹਲਕਾ ਲੋਕ ਸਭਾ ਜਲੰਧਰ ਮਲਵਿੰਦਰ ਸਿੰਘ ਲੱਕੀ ਸਪੈਸ਼ਲ ਪੋਲੀਟੀਕਲ ਇਨਫਰਮੇਸ਼ਨ ਸੈੱਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਅਤੇ ਪੰਜਾਬੀਅਤ ਲਈ ਵਧੀਆ ਸੋਚ ਕਾਰਨ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ‘ਤੇ ਕਾਬੂ ਪਾਇਆ ਗਿਆ ਹੈ ਅਤੇ ਭਵਿੱਖ ਵਿੱਚ ਆਉਣ ਵਾਲੀ ਤੀਜੀ ਲਹਿਰ ‘ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਅਤੇ ਸਾਰੀ ਟੀਮ ਵੱਲੋਂ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਮਲਵਿੰਦਰ ਸਿੰਘ ਨੇ ਦੱਸਿਆ ਕਿ ਤੀਜੀ ਲਹਿਰ ਨਾਲ ਨਜਿੱਠਣ ਲਈ 18 ਤੋਂ 44 ਸਾਲ ਤੱਕ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਫ਼ੈਸਲਾ ਕੀਤਾ ਹੈ ਅਤੇ 21 ਜੂਨ ਤੋਂ ਸਕੂਲ ਕਾਲਜਾਂ ਦੇ ਸਟਾਫ ਨੂੰ ਵੈਕਸੀਨ ਲਗਾਈ ਜਾਵੇਗੀ ਤਾਂ ਜੋ ਵਿੱਦਿਅਕ ਅਦਾਰੇ ਖੋਲ੍ਹੇ ਜਾ ਸਕਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੁਬਾਰਾ ਸ਼ੁਰੂ ਹੋ ਸਕੇ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਹਨ ਅਤੇ ਤੀਜੀ ਲਹਿਰ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕਰ ਲਏ ਗਏ ਹਨ।
Your point of view caught my eye and was very interesting. Thanks. I have a question for you.