ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਮਾਣਯੋਗ ਹਾਰਦਿਕ ਪਟੇਲ ਜੀ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨਾਂ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ।

  1. (ਪਰਮਿੰਦਰ ਨਵਾਂਸ਼ਹਿਰ)ਅੱਜ ਗੁਜਰਾਤ ਤੋਂ ਮੇਰੇ ਬੜੇ ਅਜੀਜ਼ ਦੋਸਤ, ਨੌਜਵਾਨ ਆਗੂ ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਮਾਣਯੋਗ ਹਾਰਦਿਕ ਪਟੇਲ ਜੀ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਉਨਾਂ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ ਅਤੇ ਉਨਾਂ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ। ਇਸ ਮੌਕੇ ਸ਼ਹੀਦ-ਏ-ਆਜ਼ਮ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ਅਤੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਅੱਗੇ ਸ਼ਰਧਾ ਸੁਮਨ ਅਰਪਿਤ ਕਿਤੇ। ਅਸੀ ਸਾਰੇ ਬਹੁਤ ਖੁਸ਼ਨਸੀਬ ਹਾਂ, ਜਿਨਾਂ ਨੂੰ ਵੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਸਿਜਦਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਹਾਰਦਿਕ ਪਟੇਲ ਹਲਕੇ ਵਿੱਚ ਹੋਏ ਵਿਕਾਸ ਕੰਮਾਂ ਤੋਂ ਵੀ ਕਾਫੀ ਪ੍ਰਭਾਵਿਤ ਹੋਏ ਅਤੇ ਸੂਬਾ ਸਰਕਾਰ ਦੀ ਕੀਤੇ ਕੰਮਾਂ ਦੀ ਸ਼ਲਾਂਘਾ ਕੀਤੀ। ਇਸ ਤੋਂ ਬਾਦ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਸ਼੍ਰੀ ਹਰਮੰਦਿਰ ਸਾਹਿਬ ਦੇ ਦਰਸ਼ਨ ਵੀ ਕਰਵਾਏ।

One thought on “ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਮਾਣਯੋਗ ਹਾਰਦਿਕ ਪਟੇਲ ਜੀ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨਾਂ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ।

Leave a Reply

Your email address will not be published. Required fields are marked *