ਤਰਨ ਤਾਰਨ ਦੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ‘ਚ ਸ਼ਾਮਲ 7 ਮੁਲਜ਼ਮ ਗ੍ਰਿਫਤਾਰ-ਡੀਜੀਪੀ ਗੌਰਵ ਯਾਦਵ

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਦਾ ਮਾਮਲਾ ਸੁਲਝਾ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਗੈਂਗਸਟਰ ਲੰਡਾ ਦੇ ਯੂਰਪ ਬੈਠੇ 2 ਸਾਥੀਆਂ ਸਤਵੀਰ ਸਿੰਘ ਸੱਤਾ ਅਤੇ ਗੁਰਦੇਵ ਸਿੰਘ ਜੱਸਲ ਨੇ ਇਸ ਸਾਰੀ ਵਾਰਦਾਤ ਦੀ ਸਾਜਿਸ਼ ਰਚੀ ਸੀ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਪੁਲਿਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ , ਗੁਰਲਾਲ ਸਿੰਘ ਜੈਲਾ, ਗੁਰਲਾਲ ਸਿੰਘ ਲਾਲੀ ਅਤੇ ਜੋਬਨਪ੍ਰੀਤ ਸਿੰਘ ਜੋਬਨ ਤੋਂ ਇਲਾਵਾ ਅਸ਼ਮੀਤ ਸਿੰਘ , ਜਿਸ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਅਕਤੂਬਰ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਸ਼ਮੀਤ ਸਿੰਘ ਜੇਲ੍ਹ ਅੰਦਰੋਂ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਮਦਦ ਕਰ ਰਿਹਾ ਸੀ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਵੀ ਪੁਲਿਸ ਨੇ ਰਾਊਂਡਅੱਪ ਕੀਤਾ ਹੈ ਜੋ ਕਿ ਫਰਾਰ ਹਨ,ਹਾਲਾਂਕਿ ਜਿਨ੍ਹਾਂ ਦਾ ਨਾਮ ਦੱਸਣ ਤੋਂ ਡੀ. ਜੀ. ਪੀ. ਨੇ ਇਨਕਾਰ ਕਰ ਦਿੱਤਾ।

error: Content is protected !!