ਮੁਕਤਸਰ ਦੇ ਪਿੰਡ ਕੋਟਭਾਈ ਤੋਂ ਅਗਵਾ ਕੀਤੇ ਬੱਚੇ ਦਾ ਕਤਲ

ਮੁਕਤਸਰ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਬੱਚੇ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ !

ਸੂਤਰਾਂ ਮੁਤਾਬਕ ਅਗਵਾ ਕਰਨ ਤੋਂ ਕੁਝ ਦਿਨਾਂ ਬਾਅਦ ਬੱਚੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਪੁਲਿਸ ਇਸ ਮਾਮਲੇ ‘ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀ ਹੈ।

error: Content is protected !!