ਜਲੰਧਰ ਦਿਹਾਤੀ ਪਤਾਰਾ (ਵਿਵੇਕ/ਗੁਰਪ੍ਰੀਤ/ਲਵਜੀਤ) ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨੁਸਰਾ/ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ੍ਰੀ ਸਰਬਜੀਤ ਸਿੰਘ ਬਾਹੀਆਂ ਪੀ.ਪੀ.ਐਸ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਇੰਸ, ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ (11 ਵਿਅਕਤੀ ਪਾਸੋ (05 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਨੰਬਰੀ PB08-ET-9297 ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਆਦਮਪੁਰ ਜੀ ਨੇ ਦਸਿਆ ਕਿ ਮਿਤੀ 17.12.2022 ਨੂੰ ਐਸ ਆਈ ਜਸਪਾਲ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਬਰਾਏ ਕਰਨੇ ਨਾਕਾਬੰਦੀ ਬਾ ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਨੰਗਲ ਫਤਹਿ ਖਾਂ ਚੋਰਸਤਾ ਮੌਜੂਦ ਸੀ ਤਾਂ ਐਕਟਿਵਾ ਨੰਬਰੀ PB08- ET-9297 ਪਰ ਸਵਾਰ ਇਕ ਮੋਨਾ ਵਿਅਕਤੀ ਆਉਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜਨ ਲੱਗਾ ਜਿਸਨੂੰ ਐਸ ਆਈ ਜਸਪਾਲ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਸੰਜੇ ਕੁਮਾਰ ਉਰਫ ਗਾਂਧੀ ਪੁੱਤਰ ਲੇਟ ਰਾਮ ਧੰਨ ਵਾਸੀ ਪਾਰਕ ਐਵਨਿਊ ਲੱਧੇਵਾਲੀ ਥਾਣਾ ਰਾਮਾਮੰਡੀ ਜਿਲਾ ਜਲੰਧਰ ਦੱਸਿਆ ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਦੀ ਚੈਕਿੰਗ ਕਰਨ ਤੇ ਉਸ ਵਿਚੋਂ 05 ਗ੍ਰਾਮ ਹੈਰਇਨ ਬ੍ਰਾਮਦ ਹੋਈ ।ਜਿਸਤੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ -93 ਮਿਤੀ-17.12.2022 ਅਧ 21-ਬੀ/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਬ੍ਰਾਮਦਗੀ:-
1) 05 ਗ੍ਰਾਮ ਹੈਰੋਇਨ
2) ਐਕਟਿਵਾ ਨੰਬਰੀ PB08-ET-9297