ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋਂ 250 ਗ੍ਰਾਮ ਚਰਸ ਸਮੇਤ 01 ਨਸ਼ਾ ਤਸਕਰ ਕਾਬੂ।

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ( ਜਸਕੀਰਤ ਰਾਜਾ )
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਇਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵਲੋਂ 250 ਗ੍ਰਾਮ ਚਰਸ਼ ਸਮੇਤ 01 ਨਸ਼ਾ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 22.11.2022 ਨੂੰ ਸੀ ਪੁਸ਼ਪਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ।ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਸਪੈਸ਼ਲ ਟੀਮ ਤਿਆਰ ਕਰਕੇ ਆਦਮਪੁਰ ਇਲਾਕਾ ਵਿਚ ਭੇਜੀ ਗਈ, ਜਦੋ ਪੁਲਿਸ ਪਾਰਟੀ ਜੰਡੂ ਸਿੰਘਾ ਤੇ ਆਦਮਪੁਰ ਨੂੰ ਜਾ ਰਹੇ ਸੀ ਤਾਂ ਅੱਡਾ ਪਿੰਡ ਮਦਾਰਾ ਲਾਗੇ ਇਕ ਮੋਨਾ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਖੱਬੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫਾ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਜਿਸਤੇ ਐਸ.ਆਈ ਭੁਪਿੰਦਰ ਸਿੰਘ ਨੇ ਸਾਥੀ ਕ੍ਰਮਚਾਰੀਆ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਸਦਾਮ ਹੁਸੈਨ ਪੁੱਤਰ ਬੀਰਦੀ ਨਿਵਾਸੀ ਵਾਰਡ ਨੰਬਰ 107 ਪਿੰਡ ਥੱਪਲਾ ਥਾਣਾ ਗਗਰੇਟ ਜਿਲ੍ਹਾ ਊਨਾ ਸਟੇਟ ਹਿਮਾਚਲ ਪ੍ਰਦੇਸ਼ ਦੱਸਿਆ ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਉਸ ਵੱਲ ਸੁੱਟੇ ਹੋਏ ਵਜਨਦਾਰ ਮੋਮੀ ਲਿਫਾਫਾ ਵਿੱਚ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਪਰ ਵਜਨਦਾਰ ਮੋਮੀ ਲਿਫਾਫਾ ਦੀ ਤਲਾਸੀ ਕੀਤੀ ਗਈ ਜਿਸ ਵਿੱਚੋ ਚਰਸ ਬ੍ਰਾਮਦ ਹੋਈ।ਜਿਸਦਾ ਇਲਕਟ੍ਰੋਨਿਕ ਕੰਡਾ ਨਾਲ ਵਜਨ ਕਰਨ ਪਰ 250 ਗ੍ਰਾਮ ਹੈਰੋਇਨ ਹੋਈ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਮੁਸੰਮੀ ਸਦਾਮ ਹੁਸੈਨ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕਦਮਾ ਨੰਬਰ 207 ਮਿਤੀ 22.12.2022 ਅ/ਧ 20-61-85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ। ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਉਕਤ ਦੋਸ਼ੀ ਹਿਮਾਚਲ ਤੋਂ ਚਰਸ ਲਿਆ ਕੇ ਪੰਜਾਬ ਵਿੱਚ ਦੋ ਵੱਖ-ਵੱਖ ਇਲਾਕਿਆ ਵਿੱਚ ਵੇਚਦਾ ਸੀ, ਉਕਤ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਜੋ ਇਹ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਚਰਸ਼ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਰਡ-ਫਾਰਵਰਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜੋ ਇਹ ਪੇਸ਼ੇ ਤੋ ਡਰਾਇਵਰ ਹੈ ਅਤੇ ਡਰਾਈਵਰੀ ਦੀ ਆੜ ਵਿੱਚ ਚਰਸ ਸਪਲਾਈ ਕਰਨ ਦਾ ਕੰਮ ਕਰਨ ਲਗ ਪਿਆ।ਇਸ ਸਬੰਧੀ ਗਗਰੇਟ ਪੁਲਿਸ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ

ਕੁੱਲਬ੍ਰਾਮਦਗੀ :-

1. 250 ਗ੍ਰਾਮ ਚਰਸ

error: Content is protected !!