ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਨਜਾਇਜ ਮਾਈਨਿੰਗ ਤੇ 01 ਟਰੈਕਟਰ ਸਮੇਤ ਟਰਾਲੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਜਲੰਧਰ ਦਿਹਾਤੀ ਮਹਿਤਪੁਰ (ਕੁਨਾਲ ਸਹਿਗਲ/ਪਰਮਜੀਤ ਪੰਮਾ/ਪ੍ਰਦੀਪ ਸਹਿਗਲ)   ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ/ਨਜਾਇਜ ਮਾਈਨਿੰਗ ਕਰਨ ਵਾਲਿਆ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲ ਨਜਾਇਜ ਮਾਈਨਿੰਗ 01 ਟਰੈਕਟਰ ਸਮੇਤ ਟਰਾਲੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ASI ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪਿੰਡ ਬਾਗੀਵਾਲ ਤੋਂ ਨਜਾਇਜ ਮਾਈਨਿੰਗ ਕਰਨ ਤੇ (1 ਟਰੈਕਟਰ ਮਹਿੰਦਰਾ ਸਮੇਤ ਰੇਤਾ ਨਾਲ ਲੋਡ ਟਰਾਲੀ ਜਿਸਦਾ ਡਰਾਇਵਰ ਤਰਸੇਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬਾਗੀਵਾਲ ਥਾਣਾ ਮਹਿਤਪੁਰ ਨੂੰ ਕਾਬੂ ਕਰਕੇ ਜੁਰਮ 75 ਮਾਈਨਿੰਗ ਐਕਟ ਤਹਿਤ ਜੁਰਮਾਨਾ ਪਵਾਇਆ ਗਿਆ।

ਬ੍ਰਾਮਦਗੀ-1, 01 ਟਰੈਕਟਰ ਸਮੇਤ ਰੇਤਾ ਨਾਲ ਲੋਡ ਟਰਾਲੀ

error: Content is protected !!