ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਵੱਲੋ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 22 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਕਾਮਯਾਬੀ ਹਾਸਲ ਕੀਤੀ।

ਜਲੰਧਰ ਦਿਹਾਤੀ ਗੁਰਾਇਆ (ਜਸਕੀਰਤ ਰਾਜਾ)
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ- ਡਵੀਜਨ ਫਿਲੋਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 22 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਸਮੇਤ ਸਾਥੀ ਕਰਮਚਾਰੀਆ ਦੇ ਬਾਏ ਚੈਕਿੰਗ ਬਾ ਨਾਕਾ ਕੀ ਪੁਰਸਾ ਦੇ ਸੰਬੰਧ ਵਿੱਚ ਪਿੰਡ ਰੁੜਕਾ ਕਲਾਂ ਤੋਂ ਕਾਹਨਾ ਢੇਸੀਆ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਰਾਜਗੋਮਾਲ ਤੋ ਥੋੜਾ ਅੱਗੇ ਨਜਦੀਕ ਸ਼ਮਸ਼ਾਨ ਘਾਟ ਪੁੱਜੀ ਤਾਂ ਸਾਹਮਣੇ ਦੀ ਤਰਫ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਪਾਰਦਰਸ਼ੀ ਮੋਮੀ ਲਿਫਾਫਾ ਨੂੰ ਜਮੀਨ ਤੇ ਸੁੱਟ ਕੇ ਸਮਸਾਨਘਾਟ ਵੱਲ ਨੂੰ ਮੁੜਨ ਲੱਗਾ | ਜਿਸ ਨੂੰ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਗਿਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ ਅਤੇ ਉਸ ਵਲੋਂ ਹੇਠਾਂ ਸੁੱਟੇ ਹੋਏ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿੱਚੋਂ ਹੈਰੋਇਨ ਬ੍ਰਾਮਦ ਹੋਈ ਜੋ ਬ੍ਰਾਮਦ ਹੈਰੋਇਨ ਦਾ ਵਜਨ ਕਰਨ ਤੇ 22 ਗ੍ਰਾਮ ਹੋਈ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 02 ਮਿਤੀ 06- 01-2023 ਜੁਰਮ 21(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਦੀ। ਜੇ ਦੋਰਾਨੇ ਤਫਤੀਸ਼ ਦੋਸ਼ੀ ਰਣਜੀਤ ਸਿੰਘ ਉਰਫ ਗਿੱਲ ਉਕਤ ਦੇ ਖਿਲਾਫ ਵੱਖ ਵੱਖ ਧਰਾਵਾ ਹੋਣ ਪਹਿਲਾਂ ਵੀ ਮੁਕਦਮੇ ਦਰਜ ਰਜਿਸਟਰ ਹਨ।ਜੋ ਉਕਤ ਮੁਕਦਮਾ ਹਜਾ ਵਿਚ ਗ੍ਰਿਫਤਾਰ ਦੋਸ਼ੀ ਰਣਜੀਤ ਸਿੰਘ ਉਰਫ ਗਿਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੇਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਵੇਚਣੀ ਸੀ।

ਬ੍ਰਾਮਦਗੀ :- 22 ਗ੍ਰਾਮ ਹੈਰੋਇਨ

ਦੋਸ਼ੀ ਦੇ ਖਿਲਾਫ ਦਰਜ ਮੁਕੱਦਮਿਆ ਦਾ ਵੇਰਵਾ:- 04 ਲੜੀ ਨੰ: ਦੋਸ਼ੀ ਦਾ ਨਾਮ ਪਤਾ

1. ਰਣਜੀਤ ਸਿੰਘ ਉਰਫ ਗਿਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਨ੍ਹਾਂ ਜਲੰਧਰ

ਦਰਜ ਮੁਕੱਦਮ

1, ਮੁਕੱਦਮਾ ਨੰਬਰ 301 ਮਿਤੀ 23-08-19 ਅਧ 21 22 ਐਨ ਡੀ ਪੀ ਐਸ ਐਕਟ ਥਾਣਾ

2. ਮੁਕੱਦਮਾ ਨੰਬਰ 123 ਮਿਤੀ 04-08-18 ਜੁਰਮ 22-61-85 NDPS ACT ਥਾਣਾ ਗੁਰਾਇਆ

3. ਮੁਕਦਮਾ ਨੰਬਰ 8) ਮਿਤੀ 14-09-16 ਜੁਰਮ 394,120-ਬੀ, 148, 149 ਭ:ਦ ਥਾਣਾ ਕੀਰਤਪੁਰ ਸਾਹਿਬ

4. ਮੁਕੱਦਮਾ ਨੰਬਰ 202 ਮਿਤੀ 23-12-18 ਜੁਰਮ 61-1-14 EXACT ਥਾਣਾ ਗੁਰਾਇਆ