ਜਲੰਧਰ ਦਿਹਾਤੀ ਗੁਰਾਇਆ (ਕੁਨਾਲ ਸਹਿਗਲ/ਪ੍ਰਦੀਪ ਸਹਿਗਲ) ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 01 ਨਸ਼ਾ ਤਸਕਰ ਔਰਤ ਪਾਸੋ 100 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਗ੍ਰਿਫਤਾਰ ਕਰਕੇ ਕਾਮਯਾਬੀ ਹਾਸਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬ੍ਰਾਏ ਚੈਕਿੰਗ ਸ਼ੱਕੀ ਭੈੜੇ ਪੁਰਸ਼ਾ ਦੇ ਸੰਬੰਧ ਵਿੱਚ ਨਹਿਰ ਖੁੱਲੀ ਸਮਰਾੜੀ ਰੋਡ ਮੌਜੂਦ ਸੀ ਕਿ ਸਮਰਾੜੀ ਦੀ ਤਰਫੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫਾ ਵਜਨਦਾਰ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਜਨਦਾਰ ਨੂੰ ਹੇਠਾਂ ਸੁੱਟ ਕੇ ਪਿੱਛੇ ਨੂੰ ਮੁੜ ਪਈ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਸਾਥੀ ਸੀਨੀਅਰ ਮਹਿਲਾ ਕਰਮਚਾਰੀ ਸੁਨੀਤਾ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਨ੍ਹਾਂ ਜਲੰਧਰ ਦੱਸਿਆ ਅਤੇ ਉਸ ਵੱਲੋਂ ਹੇਠਾਂ ਸੁੱਟੇ ਮੋਮੀ ਲਿਫਾਫੇ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 100 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ।ਜਿਸ ਤੇ ਦੋਸ਼ਣ ਦੇ ਖਿਲਾਫ ਮੁਕੱਦਮਾ ਨੰਬਰ 03 ਮਿਤੀ 07-01- 2023 ਜੁਰਮ 22(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ਣ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ਣ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀਆ ਗਲੀਆ ਕਿਸ ਪਾਸੋਂ ਲੈ ਕੇ ਆਈ ਸੀ ਅਤੇ ਅੱਗੋਂ ਕਿਸ ਨੂੰ ਵੇਚਣੀਆ ਸਨ।
ਬ੍ਰਾਮਦਗੀ :- 100 ਨਸ਼ੀਲੀਆ ਗੋਲੀਆ