ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ 10 ਗ੍ਰਾਮ ਹੈਰੋਇਨ ਸਮੇਤ 01 ਮੋਟਰਸਾਇਕਲ ਮਾਰਕਾ ਸੀ.ਟੀ-100 ਨੰਬਰੀ PB-08-EP-4618 ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ।

ਜਲੰਧਰ ਦਿਹਾਤੀ ਪਤਾਰਾ (ਜਸਕੀਰਤ ਰਾਜਾ)
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸਰਬਜੀਤ ਰਾਏ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਇਸ ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਵੱਲੋ 10 ਗ੍ਰਾਮ ਹੈਰੋਇਨ ਸਮੇਤ (1 ਮੋਟਰਸਾਇਕਲ ਮਾਰਕਾ ਸੀ.ਟੀ-100 ਨੰਬਰੀ PB-08-EP- 4618 ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਰਾਏ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 19.01.2023 ਨੂੰ $1 ਜਸਪਾਲ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਪਿੰਡ ਸਰਨਾਣਾ ਤੋ ਪਿੰਡ ਕੋਟਲੀ ਥਾਨ ਸਿੰਘ ਨੂੰ ਜਾ ਰਿਹਾ ਸੀ ਕਿ ਜਦੋ ਪੁਲਿਸ ਪਾਰਟੀ ਸਰਨਾਣਾ ਮੋੜ ਪਾਸ ਪੁੱਜੀ ਤਾ ਪਿੰਡ ਕੋਟਲੀ ਥਾਨ ਸਿੰਘ ਸਾਈਡ ਤੋਂ 01 ਮੋਟਰਸਾਈਕਲ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲਗਾ। ਜਿਸ ਨੂੰ SI ਜਸਪਾਲ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਕਮਲਜੀਤ ਸਿੰਘ ਉਰਫ ਗੋਰਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਸਰਨਾਣਾ ਥਾਣਾ ਪਤਾਰਾ ਜਿਲ੍ਹਾ ਜਲੰਧਰ ਦੱਸਿਆ।ਜਿਸਦੀ ਪਹਿਨੀ ਹੋਈ ਪੈਟ ਦੀ ਸੱਜੀ ਜੋਬ ਵਿੱਚੋਂ ਤਲਾਸ਼ੀ ਲੈਣ ਤੇ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਜਿਸਤੇ ਦੋਸ਼ੀ ਦੇ ਖਿਲਾਫ ਮੁਕਦਮਾ ਨੰਬਰ 09 ਮਿਤੀ 19,01,2023 ਅਧ 21- ਬੀ/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਉਕਤ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।

ਬ੍ਰਾਮਦਗੀ:-

1) 10 ਗ੍ਰਾਮ ਹੈਰੋਇਨ

2) ਮੋਟਰਸਾਈਕਲ ਮਾਰਕਾ ਸੀ.ਟੀ-100 ਨੰਬਰੀ PB-08-EP-4618