ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ 150 ਖੁੱਲੀਆ ਨਸ਼ੀਲੀਆ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਜਲੰਧਰ ਦਿਹਾਤੀ ਬਿਲਗਾ ( ਜਸਕੀਰਤ ਰਾਜਾ )
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ ਪਾਲ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ 150 ਖੁੱਲੀਆ ਨਸ਼ੀਲੀਆ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ ਸਬ- ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 21-01-2023 ਨੂੰ AS1 ਅਨਵਰ ਮਸੀਹ ਥਾਣਾ ਬਿਲਗਾ ਜ਼ਿਲਾ ਜਲੰਧਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਭੈੜੇ ਗਸ਼ਤ ਦੇ ਸਬੰਧ ਵਿੱਚ ਥਾਣਾ ਬਿਲਗਾ ਤੋਂ ਕਸਬਾ ਬਿਲਗਾ ਤੋ ਹੁੰਦੇ ਹੋਏ ਪਿੰਡ ਫਰਵਾਲਾ ਆਦਿ ਨੂੰ ਜਾ ਰਹੇ ਸੀ।ਜਦ ਪੁਲਿਸ ਪਾਰਟੀ ਗਸ਼ਤ ਕਰਦੀ ਖੁੱਲ ਨਹਿਰ ਫਰਵਾਲਾ ਤੋਂ ਥੋੜਾ ਪਿੱਛੇ ਸੀ ਤਾਂ ਬੱਸ ਅੱਡਾ ਫਰਵਾਲਾ ਵੱਲੋ ਪੈਂਦਲ ਆ ਰਹੇ ਨੌਜਵਾਨ ਪੱਪੂ ਕੁਮਾਰ ਪੁੱਤਰ ਰਾਮ ਜੱਸ ਮੰਡਲ ਵਾਸੀ ਪੱਤੀ ਜੈਤੋਵਾਲ ਪਾਸਲਾ ਥਾਣਾ ਨੂਰਮਹਿਲ ਜ਼ਿਲਾ ਜਲੰਧਰ ਨੂੰ ਕਾਬੂ ਕਰਕੇ ਉਸ ਵੱਲੋਂ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋਂ ਸੁੱਟੋ ਮੋਮੀ ਲਿਫਾਫਾ ਵਿੱਚੋਂ ਖੁੱਲੀਆ ਨਸ਼ੀਲੀਆ ਗੋਲੀਆ 150 ਬਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 06 ਮਿਤੀ 21-01-2023 ਅੱਧ 22(B)-61-85 NDPS ACT ਥਾਣਾ ਬਿਲਗਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਬ੍ਰਾਮਦਗੀ:- ਨਸ਼ੀਲੀਆਂ ਖੁੱਲੀਆ ਗੋਲੀਆ 150

error: Content is protected !!