ਭਵਾਨੀਗੜ੍ਹ (ਗੁਰਦੀਪ ਸਿਮਰ) ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਕਣਕ ਨਾ ਮਿਲਣ ਦੇ ਕਾਰਨ ਅੱਜ ਫੂਡ ਸਪਲਾਈ ਦਫਤਰ ਵਿਖੇ ਲੋਕਾਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਲੋਕਾਂ ਵੱਲੋਂ ਸਰਕਾਰ ਤੇ ਇਲਜ਼ਾਮ ਲਗਾਏ ਗਏ ਕਿ ਗਰੀਬਾਂ ਨੂੰ ਕਣਕ ਨਾ ਦੇਕੇ ਇਹ ਵੱਡੇ ਵਪਾਰੀਆਂ ਨੂੰ ਅਤੇ ਜਮੀਨਾਂ ਵਾਲਿਆਂ ਨੂੰ ਦਿੱਤੀ ਜਾ ਰਹੀ ਹੈ ਅਤੇ ਬਹੁਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਨੇ ਇਸ ਮੌਕੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਏਸੇ ਤਰ੍ਹਾਂ ਪਰੇਸ਼ਾਨ ਕੀਤਾ ਜਾ ਰਿਹਾ ਏਸ ਮੌਕੇ ਪਿੰਡ ਝਨੇੜੀ ਤੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਹੀ ਤਰੀਕੇ ਨਾਲ ਕਣਕ ਨਾ ਦਿੱਤੀ ਗਈ ਤਾਂ ਪ੍ਰਦਰਸ਼ਨ ਹੋਰ ਤੇਜ ਕੀਤਾ ਜਾਵੇਗਾ, ਇਸ ਦੌਰਾਨ ਫੂਡ ਸਪਲਾਈ ਦੇ ਨਿਰੀਖਕ ਅਧਿਕਾਰੀ ਕੋਮਲ ਗੋਇਲ ਦਾ ਕਹਿਣਾ ਹੈ ਕਿ ਕਣਕ ਦੀਆਂ ਪਰਚੀਆਂ ਕੱਟਣ ਵਾਲੀ ਮਸ਼ੀਨ ਖਰਾਬ ਹੋਣ ਕਾਰਨ ਇਹ ਸਮੱਸਿਆ ਆਈ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਜੋ ਲੋਕ ਰਹਿ ਗਏ ਹਨ ਉਨ੍ਹਾਂ ਨੂੰ ਕਣਕ ਜਰੂਰ ਦਿਵਾਈ ਜਾਵੇਗੀ ਅਤੇ ਸ਼ਹਿਰ ਦੀ ਅਤੇ ਪਿੰਡਾਂ ਦੀ ਕਣਕ ਦੀ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ