ਜਲੰਧਰ ਦਿਹਾਤੀ (ਜਸਕੀਰਤ ਰਾਜਾ) ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਜਿਲ੍ਹਾ ਜਲੰਧਰ ਦਿਹਾਤੀ ਦੇ ਵੱਖ-ਵੱਖ ਥਾਣਿਆ ਵਿੱਚ ਦਰਜ ਹੋਏ ਐਨ.ਡੀ.ਪੀ.ਐਕਟ ਦੇ ਮੁਕੱਦਮਿਆਂ ਵਿੱਚ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਮਿਤੀ 27-02-2023 ਨੂੰ ਗਰੀਨ ਪਲਾਂਟ ਐਨਰਜੀ ਪ੍ਰਾਈਵੇਟ ਲਿਮਟਿਡ,ਬੀਰ ਪਿੰਡ ਨਕੋਦਰ ਵਿਖੇ ਸਾੜ ਕੇ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
1. ਡੋਡੇ ਚੂਰਾ ਪੋਸਤ 2929 ਕਿੱਲੋ 415 ਗ੍ਰਾਮ
2. ਨਸ਼ੀਲਾ ਪਾਊਡਰ 01 ਕਿੱਲੋ 849 ਗ੍ਰਾਮ
3. ਹੇਰੋਇਨ 15 ਕਿੱਲੋ 541 ਗ੍ਰਾਮ
4. ਆਇਸ 100 ਗ੍ਰਾਮ
5. ਚਰਸ 01 ਕਿੱਲੋ 440 ਗ੍ਰਾਮ
6. ਗਾਂਜਾ 10 ਕਿਲੋ 380 ਗ੍ਰਾਮ
7. ਸਮੈਕ 08 ਗ੍ਰਾਮ
8. ਇੰਜੈਕਸ਼ਨ 184
9. ਨਸ਼ੀਲੀਆਂ ਗੋਲੀਆਂ 30821 ਹੈ
10. ਨਸ਼ੀਲੇ ਕੈਪਸੂਲ 868
11. ਸਰਿੰਜਾ 02
12. ਸੂਈਆ 79ਇਸ ਮੌਕੇ ਪਰ ਜਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜਲ ਕਮੇਟੀ ਦੇ ਚੇਅਰਮੈਨ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਸਰਬਜੀਤ ਸਿੰਘ ਬਾਹੀਆਂ, ਪੀ.ਪੀ.ਐਸ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ (ਮੈਂਬਰ) ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ ਪੀ.ਪੀ.ਐਸ, ਉਪ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਮੌਜੂਦ ਸਨ।