ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ 185 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ ।

ਜਲੰਧਰ ਦਿਹਾਤੀ ਦੇ ਥਾਣਾ ਲਾਬੜਾ (ਵਿਵੇਕ/ਗੁਰਪ੍ਰੀਤ)  ਸ਼੍ਰੀ ਸਵਰਨਦੀਪ ਸਿੰਘ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਨੂੰ 185 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਨਰਿੰਦਰ ਰੱਲ ਥਾਣਾ ਲਾਂਬੜਾ ਸਮੇਤ ਪੁਲਿਸ ਪਾਰਟੀ ਦੇ ਨਸ਼ਿਆਂ ਦੀ ਰੋਕਥਾਮ ਸਬੰਧੀ ਅੱਡਾ ਨਿੱਝਰਾਂ ਮੌਜੂਦ ਸੀ ਤਾਂ ਇੱਕ ਮੋਨਾ ਵਿਅਕਤੀ ਪਿੰਡ ਕੋਹਾਲਾ ਵਾਲੀ ਸਾਇਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ।ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜੇ ਲਿਫਾਫੇ ਨੂੰ ਸੜਕ ਦੇ ਕਿਨਾਰੇ ਸੁੱਟ ਕੇ ਪਿੱਛੇ ਨੂੰ ਮੁੜਨ ਲੱਗਾ ਤਾ ਇੰਸਪੈਕਟਰ ਨਰਿੰਦਰ ਰੱਲ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਰਾਜ ਕੁਮਾਰ ਉਰਫ ਰਾਜਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਗੋਬਿੰਦਪੁਰ ਥਾਣਾ ਲਾਂਬੜਾ ਜਿਲ੍ਹਾ ਜਲੰਧਰ ਦੱਸਿਆ।ਜਿਸ ਵੱਲੋਂ ਸੁੱਟੇ ਹੋਏ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿੱਚੋਂ 185 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 05.03.2023 ਜੁਰਮ 22B-61-85 NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:-

1. 185 ਨਸ਼ੀਲੀਆਂ ਗੋਲੀਆਂ।

error: Content is protected !!