ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਹੋਲੇ ਮੁਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਭਵਾਨੀਗੜ੍ਹ, 9 ਮਾਰਚ (ਗੁਰਦੀਪ ਸਿਮਰ)- ਭਵਾਨੀਗੜ੍ਹ ਨੇੜਲੇ ਪਿੰਡ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲੋਅਰਖ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ, ਬਾਬਾ ਰਣਜੀਤ ਸਿੰਘ ਗੁ: ਕਰਮਸਰ ਢੀਂਗੀ ਵਾਲਿਆਂ ਨੇ ਕਲਗੀਧਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਰੰਭ ਕੀਤੇ ਹੋਲੇ ਮਹੱਲੇ ਦੀ ਵਿਲੱਖਣ ਮਹਾਨਤਾ ਸਬੰਧੀ ਬੜੇ ਵਿਸਥਾਰ ਸਹਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਕਿਹਾ ਕਿ ਖਾਲਸਾ ਪੰਥ ਹੋਲੇ ਮਹੱਲੇ ਦੇ ਸਿਧਾਂਤ ਨੂੰ ਅੱਜ ਵੀ ਅਮਲ ਵਿੱਚ ਲਿਆਵੇ ਤਾਂ ਕਿ ਵੱਡਮੁੱਲੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ। ਇਸ ਸਮਾਗਮ ਵਿੱਚ ਰਾਗੀ ਭਾਈ ਬਲਵਿੰਦਰ ਸਿੰਘ ਪਾਰਸ ਅਤੇ ਹੋਰ ਰਾਗੀ-ਢਾਡੀ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਗੁਰਦਿੱਤ ਸਿੰਘ ਆਲੋਅਰਖ, ਭਾਈ ਗੁਰਜੀਤ ਸਿੰਘ ਮੈਨੇਜਰ, ਭਾਈ ਤਰਲੋਚਨ ਸਿੰਘ ਹੈੱਡ ਗ੍ਰੰਥੀ, ਭਾਈ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ। ਸੰਗਤਾਂ ਦੀ ਸਹੂਲਤ ਵਾਸਤੇ ਫਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

error: Content is protected !!