ਜਲੰਧਰ ਦਿਹਾਤੀ ਮਕਸੂਦਾ (ਵਿਵੇਕ/ਗੁਰਪ੍ਰੀਤ) ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮੁਨਾਈ ਹੇਠ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋਂ ਲੋੜੀਦੇਂ ਪੀ.ਓ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਨੇ ਦੱਸਿਆ ਕਿ ਸੀਨੀਅਰ ਅਫਸਰਾਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵਲੋਂ ਇੱਕ ਲੋੜੀਂਦੇਂ ਪੀ.ਓ ਸ਼ਰਨਜੀਤ ਸਿੰਘ ਉਰਫ ਗਗਨ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਨੰਦਨਪੁਰ ਕਲੋਨੀ ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਮੁਕੱਦਮਾ ਨੰਬਰ 26 ਮਿਤੀ 26.02.2020 U/s 379-B (II) IPC ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਵਿੱਚ ਬਾ ਅਦਾਲਤ ਸ਼੍ਰੀ ਮੰਨੂੰ ਸਿੰਗਲਾ JIMC ਸਾਹਿਬ ਜਲੰਧਰ ਵੱਲੋਂ ਮਿਤੀ 28.08.2022 ਨੂੰ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜੋ ਕਿ ਦੋਸ਼ੀ ਸ਼ਰਨਜੀਤ ਸਿੰਘ ਉਰਫ ਗਗਨ ਨੂੰ ਏ.ਐਸ.ਆਈ ਰੋਬਿਨਸਨ ਬਾਲੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗ੍ਰਿਫਤਾਰ ਕੀਤਾ।
ਗ੍ਰਿਫਤਾਰ ਵਿਅਕਤੀ ਦਾ ਨਾਮ ਅਤੇ ਪਤਾ
1. ਸ਼ਰਨਜੀਤ ਸਿੰਘ ਉਰਫ ਗਗਨ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਨੰਦਨਪੁਰ ਕਲੋਨੀ ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ।(ਗ੍ਰਿਫਤਾਰ ਮਿਤੀ 08.03.2023)