ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਪੀ.ਓ ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ ।

ਜਲੰਧਰ ਦਿਹਾਤੀ ਸਿਟੀ ਨਕੋਦਰ (ਵਿਵੇਕ/ਗੁਰਪ੍ਰੀਤ/ਪੰਮਾ ਪਰਮਜੀਤ)  ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ/ਭਗੌੜੇ ਦੋਸੀਆਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਹੀਆ ਪੀ.ਪੀ.ਐੱਸ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਦੀ ਅਗਵਾਈ ਹੇਠ ਸਬ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਵੱਲੋਂ 01 ਭਗੋੜੇ ਪੀ.ਓ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ S1 ਗੋਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਵਾਈ ਕਪੂਰਥਲਾ ਪੁਲੀ ਨਕੋਦਰ ਮੌਜੂਦ ਸੀ ਤਾਂ ਦੇਸ਼ ਸੇਵਕ ਦੀ ਇਤਲਾਹ ਤੇ ਮੁਕੱਦਮਾ ਨੰਬਰ 88 ਮਿਤੀ 09.09.2019 ਅਧ 22-61-85 NDPS ACT ਥਾਣਾ ਸਿਟੀ ਨਕੋਦਰ ਦੇ ਦੋਸ਼ੀ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਿੱਲਾ ਥਾਣਾ ਸਦਰ ਨਕੋਦਰ ਜਿਸ ਨੂੰ ਮਿਤੀ 06.03.2023 ਨੂੰ ਮਾਣਯੋਗ ਅਦਾਲਤ ਸ਼੍ਰੀ ਲਲਿਤ ਕੁਮਾਰ ਸਿੰਗਲਾ, ਐਡੀਸ਼ਨ ਸ਼ੈਸ਼ਨ ਜੱਜ, ਜਲੰਧਰ ਜੀ ਵੱਲੋਂ ਪੀ.ਓ ਕਰਾਰ ਦਿੱਤਾ ਗਿਆ ਸੀ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

error: Content is protected !!