ਭਵਾਨੀਗੜ੍ਹ(ਕ੍ਰਿਸ਼ਨ ਚੌਹਾਨ) ਸਰਕਾਰੀ ਪ੍ਰਾਇਮਰੀ ਸਕੂਲ ਜਲਾਣ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਅਤੇ ਸਲਾਨਾ ਸਮਾਰੋਹ ਮਨਾਇਆ ਗਿਆ ਜਿਸ ਵਿਚ ਪ੍ਰੀ. ਪ੍ਰਾਇਮਰੀ, ਐਲ. ਕੇ. ਜੀ. ਅਤੇ ਯੂ.ਕੇ. ਜੀ. ਦੇ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਯੂ. ਕੇ. ਜੀ. ਦੇ ਬੱਚਿਆਂ ਦਾ ਦਾਖਲਾ ਪਹਿਲੀ ਵਿਚ ਕਰਵਾਇਆ ਗਿਆ। ਬੱਚਿਆਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਪਹਿਲੀ ਤੋਂ ਪੰਜਵੀਂ ਤੱਕ ਪਹਿਲੇ, ਦੂਜੇ ਸਥਾਨ ਤੇ ਆਉਣੇ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਸਕੂਲ ਹੈੱਡਮਾਸਟਰ ਰਮਨਦੀਪ ਸਿੰਘ ਦੁਆਰਾ ਸਕੂਲ ਵਿਚ ਆਏ ਮਾਪੇ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਵਿਚ ਹਰਜਿੰਦਰ ਸਿੰਘ ਸਾਬਕਾ ਸਰਪੰਚ, ਬੌਬੀ ਸਿੰਘ ਜਲਾਣ, ਬਲਵਿੰਦਰ ਸਿੰਘ ਕਲੱਬ ਪ੍ਰਧਾਨ ਅਤੇ ਰਾਜ ਕੁਮਾਰ ਮੁੱਖ ਮਹਿਮਾਨ ਦੇ ਤੌਰ ਤੇ ਪ੍ਰੋਗਰਾਮ ਵਿਚ ਪਹੁੰਚੇ। ਉਹਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲ ਵਿਚ ਵੱਧ ਤੋਂ ਵੱਧ ਦਾਖਲੇ ਕਰਵਾਉਣ ਪ੍ਰੇਰਿਤ ਕੀਤਾ। ਮੈਡਮ ਅਮਨਦੀਪ ਕੌਰ ਅਤੇ ਮੈਡਮ ਬਲਵਿੰਦਰ ਕੌਰ ਨੇ ਵੀ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਆਪਣਾ ਭੂਮਿਕਾ ਨਿਭਾਈ।