ਜਲੰਧਰ ਦਿਹਾਤੀ(ਵਿਵੇਕ/ਗੁਰਪ੍ਰੀਤ) ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕ ਸਭਾ ਜਿਮਨੀ ਚੋਣ ਦੇ ਮੱਦੇ ਨਜਰ ਸਕਿਊਰਿਟੀ ਨੂੰ ਮੁੱਖ ਰੱਖਦਿਆਂ ਜਿਲ੍ਹਾ ਜਲੰਧਰ ਦਿਹਾਤੀ ਦੇ ਹਾਈਟੈਕ ਨਾਕਿਆ ਸਮੂਹ ਥਾਣਿਆਂ ਅਤੇ ਪੁਲਿਸ ਚੌਂਕੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸਮੂਹ ਕਰਮਚਾਰੀਆਂ ਨੂੰ ਬ੍ਰੀਫ ਕੀਤਾ ਗਿਆ ਅਤੇ ਉਹਨਾ ਨੂੰ ਆਪਣੀ ਡਿਊਟੀ ਪ੍ਰਤੀ ਸੁਚੇਤ ਰਹਿ ਕੇ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਨਜ਼ਰ ਰੱਖਦੇ ਹੋਏ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕਾ ਪਰ ਸ਼੍ਰੀਮਤੀ ਮਨਜੀਤ ਕੌਰ, ਪੀ.ਪੀ.ਐਸ ਪੁਲਿਸ ਕਪਤਾਨ (ਸਥਾਨਿਕ), ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ. ਪੁਲਿਸ ਕਪਤਾਨ ਅਤੇ ਸ਼੍ਰੀ ਤਰਸੇਮ ਮਸੀਹ, ਪੀ.ਪੀ.ਐਸ ਉਪ ਪੁਲਿਸ ਕਪਤਨ, ਡਿਟੈਕਟਿਵ ਜਲੰਧਰ ਦਿਹਾਤੀ ਮੌਜੂਦ ਸਨ।